ਜਲੰਧਰ (ਸਲਵਾਨ)- ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਲੱਗੀਆਂ ਪਾਬੰਦੀਆਂ ਕਾਰਨ ਦੋ ਸਾਲ ਤੱਕ ਬੰਦ ਰਹਿਣ ਤੋਂ ਬਾਅਦ ਭਾਰਤ ਤੋਂ ਰੋਜ਼ਾਨਾ ਕੌਮਾਂਤਰੀ ਉਡਾਣਾਂ ਦੀ ਆਵਾਜਾਈ ਐਤਵਾਰ ਤੋਂ ਮੁੜ ਸ਼ੁਰੂ ਹੋ ਗਈ। ਦੋ ਸਾਲ ਬਾਅਦ ਰੋਜ਼ਾਨਾ ਕੌਮਾਂਤਰੀ ਉਡਾਣਾਂ ਲਈ ਹਵਾਈ ਅੱਡਿਆਂ ਅਤੇ ਹਵਾਈ ਕੰਪਨੀਆਂ ਨੇ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਪਰ ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਦਿੱਲੀ-ਜੈਪੁਰ ਵਿਚਕਾਰ ਉਡਾਣ ਭਰਨ ਵਾਲੀ ਸਪਾਈਸਜੈੱਟ ਫਲਾਈਟ ਨੇ ਹਵਾਈ ਯਾਤਰੀਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ’ਤੇ ਸੁਖਪਾਲ ਖਹਿਰਾ ਨੇ ਕੱਸਿਆ ਤੰਜ, ਜਾਣੋ ਕੀ ਬੋਲੇ
ਦੱਸਣਯੋਗ ਹੈ ਕਿ ਆਦਮਪੁਰ ਤੋਂ ਦਿੱਲੀ-ਜੈਪੁਰ ਫਲਾਈਟ ਸੇਵਾ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਯਾਤਰੀਆਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਸਮਰ ਸ਼ਡਿਊਲ ਵਿਚ ਹੋਏ ਐਲਾਨ ਮੁਤਾਬਕ 27 ਮਾਰਚ ਤੋਂ ਆਦਮਪੁਰ ਤੋਂ ਦਿੱਲੀ-ਜੈਪੁਰ ਫਲਾਈਟ ਨਹੀਂ ਸ਼ੁਰੂ ਹੋ ਸਕੀ। ਏਅਰਪੋਰਟ ਮੈਨੇਜਮੈਂਟ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਤੂਬਰ ਤੱਕ ਆਦਮਪੁਰ ਤੋਂ ਦਿੱਲੀ-ਜੈਪੁਰ ਦੋਵੇਂ ਸੈਕਟਰ ਦੀ ਹਵਾਈ ਸੇਵਾ ਰੱਦ ਰਹੇਗੀ।
ਇਹ ਵੀ ਪੜ੍ਹੋ: ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਤੇ ਕੇਂਦਰੀ ਰੂਲ ਦੀ ਐਡਵੋਕੇਟ ਧਾਮੀ ਵੱਲੋਂ ਕਰੜੀ ਆਲੋਚਨਾ, ਸਿਆਸੀ ਪਾਰਟੀਆਂ ਨੂੰ ਕੀਤੀ ਇਹ ਅਪੀਲ
NEXT STORY