ਚੰਡੀਗੜ੍ਹ (ਬਿਊਰੋ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ’ਤੇ ਸ਼ਾਮਲ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਗ੍ਰਹਿ ਮੰਤਰੀ ਸੁਨੀਲ ਜਾਖੜ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੈਪਟਨ ਨੇ ਟਵੀਟ ਕਰਦਿਆਂ ਸੁਨੀਲ ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਟਵੀਟ ਕਰਦਿਆਂ ਕਿਹਾ ਕਿ ਇਕ ਸਹੀ ਆਦਮੀ ਨੂੰ ਸਹੀ ਪਾਰਟੀ ’ਚ ਸ਼ਾਮਲ ਹੋਣ ’ਤੇ ਸ਼ੁੱਭਕਾਮਨਾਵਾਂ। ਉਨ੍ਹਾਂ ਕਿਹਾ ਕਿ ਹੁਣ ਜਾਖੜ ਵਰਗੇ ਈਮਾਨਦਾਰ ਨੇਤਾ ਜ਼ਿਆਦਾ ਦੇਰ ਤਕ ਕਾਂਗਰਸ ’ਚ ਸਾਹ ਨਹੀਂ ਲੈ ਸਕਦੇ।
ਇਹ ਵੀ ਪੜ੍ਹੋ : ਪੇਸ਼ਾਵਰ ’ਚ ਪੁਲਸ ਅਧਿਕਾਰੀ ਤੇ ਸੁਰੱਖਿਆ ਕਰਮਚਾਰੀ ਦਾ ਗੋਲੀਆਂ ਮਾਰ ਕੇ ਕਤਲ
ਇਸੇ ਤਰ੍ਹਾਂ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਤਿੱਖਾ ਤੰਜ਼ ਕੱਸਦਿਆਂ ਸੋਸ਼ਲ ਮੀਡੀਆ ’ਤੇ ਇਕ ਸ਼ੇਅਰ ਸਾਂਝਾ ਕਰਦਿਆਂ ਲਿਖਿਆ, ‘ਹੋਕਰ ਰੁਖ਼ਸਤ ਹਮਾਰੀ ਮਹਿਫ਼ਿਲ ਸੇ ਵਹ ਬੇਵਫ਼ਾ, ਆਜ ਖੁ਼ਦ ਕੋ ਬੇਵਫਾ਼ਈ ਕੇ ਬਾਜ਼ਾਰ ਮੇਂ ਨੀਲਾਮ ਕਰ ਆਯਾ।’
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦਰਮਿਆਨ ਕਾਫ਼ੀ ਦੇਰ ਤੋਂ ਕਾਟੋ-ਕਲੇਸ਼ ਚੱਲ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਕੀਤੀ ਟਿੱਪਣੀ ਕਾਰਨ ਕਾਂਗਰਸ ਹਾਈਕਮਾਨ ਨੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੋਇਆ ਸੀ ਪਰ ਉਨ੍ਹਾਂ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ। ਇਸੇ ਦਰਮਿਆਨ ਅੱਜ ਜਾਖੜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਦੇ ਮੁੱਖ ਦਫ਼ਤਰ ’ਚ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਲ ਹੋ ਗਏ।
ਬਿਜਲੀ ਚੋਰੀ ਫੜ੍ਹਨ ਆਈ ਟੀਮ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮਾਮਲਾ ਦਰਜ
NEXT STORY