ਜਲਾਲਾਬਾਦ (ਨਾਗਪਾਲ) - ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੀ ਸੀ.ਬੀ.ਆਈ ਵਲੋਂ ਕੋਲਜ਼ਰ ਰਿਪੋਰਟ ਦਾਖਲ ਕਰਨ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਜਲਾਲਾਬਾਦ ਹਲਕੇ 'ਚ ਕੀਤੇ ਧੰਨਵਾਦੀ ਦੌਰੇ ਦੌਰਾਨ ਕਿਹਾ ਕਿ ਸੀ.ਬੀ.ਆਈ ਨੂੰ ਰਿਪੋਰਟ ਬੰਦ ਨਹੀਂ ਕਰਨੀ ਚਾਹੀਦੀ, ਸਗੋਂ ਇਸ ਮਾਮਲੇ ਦੇ ਸਾਰੇ ਅਸਲੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ ਅਤੇ ਸਜ਼ਾ ਦੇਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਅਤੇ ਹੋਰ ਦਲ ਜਿੱਥੇ ਕਲੋਜ਼ਰ ਰਿਪੋਰਟ ਨੂੰ ਅਕਾਲੀ-ਕਾਂਗਰਸ ਦੀ ਸਾਂਝ ਕਹਿ ਰਹੇ ਹਨ, ਉਥੇ ਹੀ ਭਾਜਪਾ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੜ ਗੱਲ ਕਰ ਕਰਕੇ ਇਸ ਮਾਮਲੇ ਦੀ ਜਾਂਚ ਕਰਵਾÀਣ ਲਈ ਕਹਿ ਰਹੇ ਹਨ। ਵਿਦੇਸ਼ ਮੰਤਰਾਲਾ ਵਲੋਂ ਫਰਜ਼ੀ ਏਜੰਟਾ ਦੀ ਪੇਸ਼ ਕੀਤੀ ਗਈ ਰਿਪੋਰਟ ਦੇ ਸਬੰਧ 'ਚ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਫਰਜ਼ੀ ਟ੍ਰੈਵਲ ਏਜੰਟਾਂ ਨੇ ਦੇਸ਼ ਦਾ ਬਹੁਤ ਨੁਕਸਾਨ ਕੀਤਾ ਹੈ। ਇਸੇ ਲਈ ਵੱਖ-ਵੱਖ ਸ਼ਹਿਰਾਂ 'ਚ ਜਿੰਨੇ ਵੀ ਫਰਜ਼ੀ ਟ੍ਰੈਵਲ ਏਜੰਟ ਹਨ, ਉਨ੍ਹਾਂ ਸਾਰਿਆਂ ਨੂੰ ਕਾਬੂ ਕਰਕੇ ਜੇਲ 'ਚ ਬੰਦ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਗੁਰਦੁਆਰਾ ਪੱਟੀ ਸਾਹਿਬ : ਜਿਥੇ ਗੁਰੂ ਨਾਨਕ ਦੇਵ ਜੀ ਪਾਂਧੇ ਕੋਲ ਪੜ੍ਹਨ ਜਾਇਆ ਕਰਦੇ ਸਨ
NEXT STORY