ਜਲਾਲਾਬਾਦ,(ਸੇਤੀਆ,ਨਿਖੰਜ) : ਉਪ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਾਲਾਬਾਦ 'ਚ ਆਉਣਾ ਸੀ ਪਰ ਉਹ ਨਹੀਂ ਪਹੁੰਚੇ। ਚੰਡੀਗੜ੍ਹ 'ਚ ਤੇਜ਼ ਬਾਰਸ਼ ਕਰਕੇ ਉਨ੍ਹਾਂ ਦਾ ਹੈਲੀਕਪਟਰ ਉੱਡ ਨਹੀਂ ਸਕਿਆ, ਜਿਸ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਜਲਾਲਾਬਾਦ ਨਹੀਂ
ਪਹੁੰਚ ਸਕੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਗੁਰੂਹਰਸਹਾਏ 'ਚ ਹੜ੍ਹ ਪੀੜੀਤਾਂ ਨੂੰ ਮਿਲਣਾ ਸੀ ਤੇ ਬਾਅਦ 'ਚ ਜਲਾਲਾਬਾਦ ਆ ਕੇ ਰਮਿੰਦਰ ਆਵਲਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣੇ ਸਨ। ਜਿਸ ਤੋਂ ਬਾਅਦ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਆਪਣੀ ਇਕ ਵੀਡਿਓ ਵਾਇਰਲ ਕੀਤੀ ਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਂਦਵਾਰਾਂ ਦੇ ਹੱਕ 'ਚ ਫਤਵਾ ਦੇਣ ਦੀ ਅਪੀਲ ਕੀਤੀ।
ਕੈਪਟਨ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਸੀਨੀਅਰ ਮੰਤਰੀਆਂ ਨੂੰ ਸੌਂਪੀ
NEXT STORY