Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    8:42:49 AM

  • medicine shops closed chemist strike today

    ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ...

  • pm modi warmly welcomed by meloni on arrival in italy

    'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ...

  • cbi takes major action in shubhendu adhikari  s pa murder case

    ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ ਮਾਮਲੇ 'ਚ CBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਲਈ ਆਈ ਕਰੋੜਾਂ ਦੀ ਰਾਸ਼ੀ, ਬੇ-ਜ਼ਮੀਨੇ ਲੋਕਾਂ ਦੀ ਹੋਈ ਚਾਂਦੀ

PUNJAB News Punjabi(ਪੰਜਾਬ)

ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਲਈ ਆਈ ਕਰੋੜਾਂ ਦੀ ਰਾਸ਼ੀ, ਬੇ-ਜ਼ਮੀਨੇ ਲੋਕਾਂ ਦੀ ਹੋਈ ਚਾਂਦੀ

  • Edited By Rajwinder Kaur,
  • Updated: 17 Nov, 2019 12:18 PM
Firozpur
jalalabad parali farmers amount
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਜਤਿੰਦਰ, ਨਿਖੰਜ) - ਪੰਜਾਬ ਸਰਕਾਰ ਵਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਵਾਸਤੇ ਉਤਸ਼ਾਹਿਤ ਕਰਨ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਬੇ-ਜ਼ਮੀਨੇ ਲੋਕਾਂ ਦੇ ਖਾਤਿਆਂ 'ਚ ਹਜ਼ਾਰਾਂ ਰੁਪਏ ਆਉਣ ਨਾਲ ਲੋਕਾਂ ਦੀ ਚਾਂਦੀ ਹੋਈ ਹੈ। ਪਿਛਲੇ 10 ਸਾਲਾ ਤੋਂ ਪਰਾਲੀ ਨਾ ਸਾੜਣ ਵਾਲੇ ਅਗਾਂਹਵਧੂ ਕਿਸਾਨ ਸਰਕਾਰੀ ਸਹਾਇਤਾ ਰਾਸ਼ੀ ਤੋਂ ਵਾਂਝੇ ਰਹੇ ਗਏ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਜਿਵੇਂ ਪੰਜਾਬ ਸਰਕਾਰ ਤੋਂ ਕਿਸਾਨਾਂ ਲਈ ਰਾਸ਼ੀ ਜਾਰੀ ਹੋਣ ਦੀ ਬੇ-ਜ਼ਮੀਨੇ ਤੇ ਆਮ ਲੋਕਾਂ ਨੂੰ ਸੂਚਨਾ ਮਿਲੀ ਤਾਂ ਆਨਲਾਈਨ ਫਾਰਮ ਭਰਨ ਵਾਲਿਆਂ ਨੇ ਪੈਸਿਆਂ ਦੇ ਲਾਲਚ 'ਚ ਸਰਕਾਰ ਦੀਆਂ ਹਦਾਇਤਾਂ ਨੂੰ ਛਿੱਕੇ ਟੰਗੇ ਕੇ ਫਾਰਮ ਭਰਨੇ ਸ਼ੁਰੂ ਕਰ ਦਿੱਤੇ। ਇਸ ਨਾਲ ਜਲਾਲਾਬਾਦ ਸ਼ਹਿਰ 'ਚ ਆਨਲਾਈਨ ਫਾਰਮ ਭਰਨ ਵਾਲੀਆਂ ਦੁਕਾਨਾਂ 'ਤੇ ਭੀੜ ਜਮ੍ਹਾ ਹੋ ਗਈ, ਜਿਸ ਦਾ ਸਿਲਸਿਲਾ ਦੇਰ ਸ਼ਾਮ ਤੱਕ ਚੱਲਦਾ ਰਿਹਾ।

ਦੱਸ ਦੇਈਏ ਕਿ ਸ਼ਹਿਰ ਅਤੇ ਪਿੰਡਾਂ ਦੀਆਂ ਆਨਲਾਈਨ ਦੁਕਾਨਾਂ 'ਤੇ ਇਹ ਗੌਰਖਧੰਦਾ ਪੂਰੀ ਤਰ੍ਹਾਂ ਨਾਲ ਚੱਲਦਾ ਰਿਹਾ, ਜਿਸ ਤੋਂ ਜ਼ਿਲਾ ਪ੍ਰਸ਼ਾਸਨ, ਪੁਲਸ ਵਿਭਾਗ ਦੇ ਅਧਿਕਾਰੀ ਚੱਲ ਰਹੇ ਠੱਗੀ ਦੇ ਧੰਦੇ ਤੋਂ ਬੇਖਬਰ ਰਹੇ ਹਨ। ਇਸ ਨਾਲ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਦਾ ਚੂਨਾ ਲੱਗ ਗਿਆ। ਕਿਸਾਨ ਜੱਥੇਬੰਦੀਆਂ ਦੇ ਲੋਕ ਇਸ ਕੰਮ ਦੇ ਲਈ ਜ਼ਿਲਾ ਪ੍ਰਸ਼ਾਸਨਿਕ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨ ਰਹੇ ਹਨ।

PunjabKesari

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਬਦਲੇ ਸਰਕਾਰ ਨੇ 19.09 ਕਰੋੜ ਦੀ ਕੀਤੀ ਰਾਸ਼ੀ ਜਾਰੀ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣਾ ਸਮੇਂ ਦੀਆਂ ਸਰਕਾਰਾਂ ਲਈ ਸਿਰਦਰਦੀ ਬਣੀ ਹੋਈ ਸੀ। ਪੰਜਾਬ ਸਰਕਾਰ ਨੇ ਪਰਾਲੀ ਨੂੰ ਖੇਤਾਂ 'ਚ ਨਸ਼ਟ ਕਰਨ ਦੇ ਕਿਸਾਨਾਂ ਨੂੰ ਨਿਰਦੇਸ਼ ਜਾਰੀ ਕੀਤੇ ਸਨ ਤਾਂ ਕਿ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚ ਸਕੇ ਪਰ ਪੰਜਾਬ ਭਰ ਦੀਆਂ ਕਿਸਾਨ ਜੰਥੇਬੰਦੀਆਂ ਤੇ ਕਿਸਾਨ ਸ਼ਰੇਆਮ ਅੱਗ ਲਾਈ ਜਾ ਰਹੀ ਸੀ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ 5 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਗੈਰ ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ ਛੋਟੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਬਦਲੇ ਲਗਭਗ 19.09 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਵਲੋਂ ਸਰਪੰਚ, ਮਾਲੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤੀ ਨਾਲ ਚਿਤਾਵਨੀ ਦਿੱਤੀ ਗਈ ਸੀ ਕਿ ਯੋਗ ਕਿਸਾਨਾਂ ਨੂੰ ਇਸ ਦਾ ਬਣਦਾ ਲਾਭ ਦਿਵਾਉਣ ਲਈ ਸਿਫਾਰਸ਼ ਕੀਤੀ ਜਾਵੇ ਪਰ ਸਰਕਾਰ ਵਲੋਂ ਜਾਰੀ ਕੀਤੀ ਗਈ ਰਾਸ਼ੀ ਪਹਿਲੇ ਦਿਨ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਡਿੱਠਤਾ ਕਾਰਨ ਬੇ-ਜ਼ਮੀਨੇ ਲੋਕਾਂ ਲਈ ਚਾਂਦੀ ਬਣ ਗਈ।

ਪੈਸਿਆਂ ਦੇ ਲਾਲਚ 'ਚ ਧੜਾਧੜ ਬੇ-ਜ਼ਮੀਨੇ ਲੋਕਾਂ ਦੇ ਫਾਰਮ ਭਰੇ
ਕਿਸਾਨਾਂ ਨੇ ਦੱਸਿਆ ਕਿ ਯੋਗ ਕਿਸਾਨਾਂ ਨੂੰ ਸਰਕਾਰੀ ਰਾਸ਼ੀ 'ਚੋਂ ਕੁਝ ਨਹੀਂ ਮਿਲਿਆ ਪਰ ਸੈਂਕੜੇ ਅਯੋਗ ਲੋਕ ਲੱਖਾਂ ਰੁਪਏ ਦੀ ਰਾਸ਼ੀ ਲੈਣ 'ਚ ਸਫਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਘਪਲੇਬਾਜ਼ੀ ਕਰਵਾਉਣ 'ਚ ਆਨਲਾਈਨ ਫਾਰਮ ਭਰਨ ਵਾਲਿਆਂ ਨੇ ਇਕ ਵਿਅਕਤੀ ਦਾ ਫਾਰਮ ਆਨਲਾਈਨ ਕਰਨ ਦੇ ਬਦਲੇ 100 ਰੁਪਏ ਦੀ ਰਾਸ਼ੀ ਵਸੂਲ ਕੀਤੀ ਅਤੇ ਇਸ ਰਾਸ਼ੀ ਦਾ ਲਾਭ ਬੇ-ਜ਼ਮੀਨੇ ਪਰਿਵਾਰ ਲੈ ਚੁੱਕੇ ਹਨ। ਇਹ ਸਾਰਾ ਮਾਮਲਾ ਜ਼ਿਲਾ ਫਾਜ਼ਿਲਕਾ ਡਿਪਟੀ ਕਮਿਸ਼ਨਰ ਦੇ ਧਿਆਨ 'ਚ ਆਇਆ ਤਾਂ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਕਿ ਆਨਲਾਈਨ ਫਾਰਮ ਭਰਨ ਵਾਲਿਆਂ ਖਿਲਾਫ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਜ਼ਿਲਾ ਫਾਜ਼ਿਲਕਾ ਦੇ ਡੀ.ਸੀ. ਦੇ ਹੁਕਮਾਂ ਮਗਰੋਂ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਵੱਖ-ਵੱਖ ਆਨਲਾਈਨ ਫਾਰਮ ਭਰਨ ਵਾਲੀਆਂ ਦੁਕਾਨਾਂ 'ਤੇ ਛਾਪੇ ਮਾਰੇ ਅਤੇ ਫਾਰਮ ਭਰਨ ਵਾਲਿਆਂ ਦੇ ਕੰਪਿਊਟਰ ਜ਼ਬਤ ਕਰ ਲਏ ਹਨ।

ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ : ਐੱਸ. ਐੱਚ. ਓ.
ਇਸ ਮਾਮਲੇ ਸਬੰਧੀ ਜਦੋਂ ਥਾਣਾ ਸਿਟੀ ਜਲਾਲਾਬਾਦ ਐੱਸ. ਐੱਚ. ਓ. ਮੁਖੀ ਲੇਖ ਰਾਜ ਨੇ ਦੱਸਿਆ ਕਿ ਆਨਲਾਈਨ ਫਾਰਮ ਭਰਨ ਵਾਲਿਆਂ ਦੇ ਕੰਪਿਊਟਰ ਜ਼ਬਤ ਕੀਤੇ ਗਏ ਹਨ, ਜਿਸ ਦੀ ਟੈਕਨੀਕਲ ਟੀਮ ਵਲੋਂ ਜਾਂਚ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਕੀ ਕਹਿਣਾ ਹੈ ਡੀ. ਐੱਸ. ਪੀ. ਢਿੱਲੋਂ ਦਾ
ਇਸ ਮਾਮਲੇ ਸਬੰਧੀ ਜਦੋਂ ਜਲਾਲਾਬਾਦ ਦੇ ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਪਾਏ ਜਾਣੇ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

  • Jalalabad
  • parali
  • farmers
  • Amount
  • ਜਲਾਲਾਬਾਦ
  • ਪਰਾਲੀ
  • ਕਿਸਾਨ
  • ਰਾਸ਼ੀ

ਸੋਸ਼ਲ ਮੀਡੀਆ 'ਤੇ ਬਣੀ ਗਰਲਫ੍ਰੈਂਡ ਦੇ ਸੱਦੇ 'ਤੇ ਮਿਲਣ ਆਏ ਨੌਜਵਾਨ 'ਤੇ ਜਾਨਲੇਵਾ ਹਮਲਾ

NEXT STORY

Stories You May Like

  • pisces people will have good business conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will gain respect
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • 4 day rally halted  gold and silver prices fall
    4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
  • scorpios should be careful about their health
    ਬ੍ਰਿਸ਼ਚਕ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • financial condition of capricorn people will be better
    ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • business conditions of aquarius people good
    ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • video of the death of a prisoner who escaped from punjab police custody
    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ ਦੀ ਮੌਤ ਤੋਂ ਪਹਿਲਾਂ ਦੀ ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • for capricorns  rushing for some property work give good results
    ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • summer vacations from friday in punjab
      ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ, ਪੱਤਰ ਹੋਇਆ ਵਾਇਰਲ, ਜਾਣੋ...
    • arms in punjab orders related to arms
      ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +