ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਹੁਣ ਤਕ ਦਾ ਸਭ ਤੋਂ ਵੱਡਾ ਧਮਾਕਾ ਹੋਇਆ ਹੈ। ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਦੇ 206 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਆਏ ਪਾਜ਼ੇਟਿਵ ਮਾਮਲਿਆਂ 'ਚ ਕੁਸ਼ਟ ਆਸ਼ਰਮ ਦੇ 12 ਲੋਕ, ਪੁਲਸ ਥਾਣਾ ਫਿਲੌਰ ਦੇ ਕੁਝ ਕਰਮਚਾਰੀ ਵੀ ਸ਼ਾਮਲ ਹਨ। ਜਲੰਧਰ ਜ਼ਿਲ੍ਹੇ ਵਿਚ ਇਹ ਪਹਿਲੀ ਵਾਰ ਹੈ ਜਦੋਂ ਇਕੋ ਦਿਨ 'ਚ ਇੰਨੀ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆਏ ਹੋਣ। ਅੱਜ ਜਿੱਥੇ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ 200 ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ, ਉਥੇ ਹੀ ਫਿਲੌਰ ਨਿਵਾਸੀ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਇਸ ਦੇ ਨਾਲ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4263 ਹੋ ਗਈ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਖ਼ਿਲਾਫ਼ ਖੋਲ੍ਹਿਆ ਮੋਰਚਾ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਪੰਜਾਬ ਵਿਚ ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ ਜਿੱਥੇ 31120 ਨੂੰ ਪਾਰ ਕਰ ਚੁੱਕਾ ਹੈ। ਉਥੇ ਹੀ ਜਲੰਧਰ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 4263 ਹੋ ਗਈ ਹੈ। ਜ਼ਿਲ੍ਹੇ ਵਿਚ ਹੁਣ ਤਕ 55521 ਲੋਕਾਂ ਦੇ ਨਮੂਨੇ ਜਾਂਚ ਲਈ ਲਏ ਗਏ ਹਨ, ਜਿਨ੍ਹਾਂ ਵਿਚੋਂ 50244 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 4263 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੌਰਾਨ ਚੰਗੀ ਗੱਲ ਇਹ ਹੈ ਕਿ 2619 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 109 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਇਸ ਤੋਂ ਇਲਾਵਾ 1535 ਮਰੀਜ਼ ਜ਼ਿਲ੍ਹੇ ਵਿਚ ਅਜੇ ਵੀ ਸਰਗਰਮ ਹਨ ਜਿਨ੍ਹਾਂ ਦਾ ਇਲਾਜ ਵੱਖ ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕੈਪਟਨ ਦੀ ਕੈਬਨਿਟ 'ਤੇ ਕੋਰੋਨਾ ਦਾ ਸਾਇਆ, ਹੁਣ ਮਨਪ੍ਰੀਤ ਬਾਦਲ ਹੋਏ ਕੁਆਰੰਟਾਈਨ
ਨੂਰਪੁਰਬੇਦੀ ਦੇ ਐੱਸ. ਐੱਚ. ਓ. ਦੀ 'ਕੋਰੋਨਾ' ਰਿਪੋਰਟ ਪਾਜ਼ੇਟਿਵ, ਥਾਣੇ 'ਚ ਮਚੀ ਅਫੜਾ-ਤਫੜੀ
NEXT STORY