ਜਲੰਧਰ (ਦੁੱਗਲ, ਸੋਨੂੰ)— ਜਲੰਧਰ ਦੇ ਸੀਟੀ ਇੰਸਟੀਚਿਊਟ ’ਚ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਪੇਪਰ ਦੇਣ ਆਏ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਏ ਗਏ। ਇਸ ਦੇ ਬਾਅਦ ਗੁੱਸੇ ’ਚ ਆਏ ਬੱਚਿਆਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ। ਇਸ ਦੇ ਬਾਅਦ ਬੱਚਿਆਂ ਦੇ ਪਰਿਵਾਰ ਵਾਲਿਆਂ ਦੇ ਨਾਲ ਤਾਲਮੇਲ ਸਿੱਖ ਕਮੇਟੀ ਦੇ ਮੈਂਬਰ ਵੀ ਇੰਸਟੀਚਿਊਟ ’ਚ ਪਹੁੰਚੇ। ਸਿੱਖ ਭਾਈਚਾਰੇ ’ਚ ਰੋਸ ਪਾਇਆ ਗਿਆ। ਬੱਚਿਆਂ ਦੇ ਪਰਿਵਾਰਾਂ ਵੱਲੋਂ ਇਸ ਦੀ ਨਿੰਦਾ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਠਨ ਵੱਲੋਂ ਕਾਫ਼ੀ ਹੰਗਾਮਾ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਦਸੂਹਾ ਵਿਖੇ ਸਕੂਲ ਬੱਸ ਹਾਦਸੇ 'ਚ ਜ਼ਖ਼ਮੀ ਹੋਏ ਬੱਚਿਆਂ ਦਾ ਪੰਜਾਬ ਸਰਕਾਰ ਕਰਵਾਏਗੀ ਮੁਫ਼ਤ ਇਲਾਜ
ਵਿਵਾਦ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਪ੍ਰਤਾਪਪੁਰਾ ਦੀ ਪੁਲਸ ਮੌਕੇ ’ਤੇ ਪਹੁੰਚੀ। ਇਸ ਦੇ ਬਾਅਦ ਪੁਲਸ ਮੈਨੇਜਮੈਂਟ ਦੇ ਤਿੰਨ ਮੈਂਬਰਾਂ ਨੂੰ ਥਾਣੇ ਲੈ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਿਟੀ ਇੰਸਟੀਚਿਊਟ ’ਚ ਪੇਪਰ ਦੌਰਾਨ ਮੈਨੇਜਮੈਂਟ ਵੱਲੋਂ ਸਿੱਖ ਨੌਜਵਾਨਾਂ ਦੇ ਕੜੇ ਉਤਰਵਾਏ ਗਏ, ਇਸ ਦੇ ਵਿਰੋਧ ’ਚ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੇ ਸੀਟੀ ਇੰਸਟੀਚਿਊਟ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦਸੂਹਾ ’ਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ’ਚ 9ਵੀਂ ਜਮਾਤ ਦੇ ਬੱਚੇ ਦੀ ਮੌਤ
ਸਿੱਖ ਤਾਲਮੇਲ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬਠਿੰਡਾ ’ਚ ਪੇਪਰ ਦੌਰਾਨ ਸਿੱਖ ਨੌਜਵਾਨਾਂ ਦੇ ਕੜੇ ਉਤਰਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੂੰ ਲੈ ਕੇ ਐੱਸ. ਜੀ. ਪੀ. ਸੀ. ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਾਫ਼ੀ ਨਿੰਦਾ ਕੀਤੀ ਸੀ ਅਤੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਾਂਚ ਕਰਨ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ: ਫਗਵਾੜਾ 'ਚ ਇਨਸਾਨੀਅਤ ਸ਼ਰਮਸਾਰ: ਲਾਵਾਰਸ ਥਾਂ ’ਤੇ ਸੁੱਟੀ ਨਵ-ਜਨਮੀ ਬੱਚੀ ਦੀ ਲਾਸ਼, ਕੁੱਤਿਆਂ ਨੇ ਨੋਚ-ਨੋਚ ਖਾਧੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੈਨ ਕਾਰਡ ਦੀ ਦੁਰਵਰਤੋਂ ਕਰਨ 'ਤੇ ਔਰਤ ਖ਼ਿਲਾਫ਼ ਮਾਮਲਾ ਦਰਜ
NEXT STORY