ਜਲੰਧਰ (ਮਹੇਸ਼) - ਸ਼ਹਿਰ ਦੇ ਵਾਰਡ ਨੰਬਰ 23 ਤੋਂ ਕੌਂਸਲਰ ਪਰਮਜੀਤ ਕੌਰ ਦੇ ਪਤੀ ਹਰਪਾਲ ਮਿੰਟੂ ’ਤੇ ਕਾਜ਼ੀ ਮੰਡੀ ਵਿਖੇ ਕੁਝ ਲੋਕਾਂ ਵਲੋਂ ਚਾਕੂਆਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਲੋਕਾਂ ਵੱਲੋਂ ਉਨ੍ਹਾਂ ਨੂੰ ਰਾਮਾ ਮੰਡੀ ’ਚ ਸਥਿਤ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
ਜਾਣਕਾਰੀ ਅਨੁਸਾਰ ਇਸ ਦਿਲ ਕੰਬਾਊ ਘਟਨਾ ਸਮੇਂ ਉਹ ਕਾਜ਼ੀ ਮੰਡੀ ਵਿਖੇ 2 ਧਿਰਾਂ ਵਿਚ ਕਿਸੇ ਮਾਮਲੇ ਨੂੰ ਲੈ ਕੇ ਸਮਝੌਤਾ ਕਰਵਾ ਰਹੇ ਸਨ ਕਿ ਉਸੇ ਦੌਰਾਨ ਉਥੇ ਮੌਜੂਦ ਕੁਝ ਲੋਕਾਂ ਵੱਲੋਂ ਉਨ੍ਹਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਨਾਲ ਉਨ੍ਹਾਂ ਦੇ ਸਰੀਰ ’ਤੇ ਅੱਧੀ ਦਰਜਨ ਦੇ ਕਰੀਬ ਥਾਵਾਂ ’ਤੇ ਟੱਕ ਲੱਗ ਗਏ। ਇਸ ਕਾਰਨ ਮੌਕੇ ’ਤੇ ਇਕਦਮ ਹਫੜਾ-ਦਫੜੀ ਮਚ ਗਈ ਤੇ ਇਕੱਠੇ ਹੋਏ ਲੋਕਾਂ ਵਲੋਂ ਉਨ੍ਹਾਂ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਰਾਮਾ ਮੰਡੀ ਮਾਰਕੀਟ ਵਿਚ ਸਥਿਤ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ ਦਾ ਸੋਨਾ; ਦਿੱਲੀ ਏਅਰਪੋਰਟ ’ਤੇ ਪਈਆਂ ਭਾਜੜਾਂ
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਹਮਲਾਵਰਾਂ ਨੂੰ ਤੁਰੰਤ ਕਾਬੂ ਕਰ ਕੇ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਸੀਨੀਅਰ ਪੁਲਸ ਅਧਿਕਾਰੀਆਂ ਤੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਇਤਲਾਹ ਮਿਲਣ ’ਤੇ ਮੌਕੇ ’ਤੇ ਪਹੁੰਚੀ ਥਾਣਾ ਰਾਮਾ ਮੰਡੀ ਦੀ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਰਾਮਾ ਮੰਡੀ ਦੀ ਪੁਲਸ ਵੱਲੋਂ ਕੌਂਸਲਰ ਪਤੀ ਹਰਪਾਲ ਮਿੰਟੂ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਚਾਰ ਮੁਲਜ਼ਮਾਂ ਖਿਲਾਫ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਖ਼ਬਰ ਲਿਖੇ ਜਾਣ ਤੱਕ ਜ਼ਖ਼ਮੀ ਹੋਏ ਕੌਂਸਲਰ ਪਤੀ ਹਰਪਾਲ ਮਿੰਟੂ ਦੀ ਹਾਲਤ ਚਿੰਤਾਜਨਕ ਬਣੀ ਹੋਈ ਸੀ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ ਮਹਿੰਦਰੂ ਬਣੇ ਨਵੇਂ ਕਮਿਸ਼ਨਰ
NEXT STORY