ਜਲੰਧਰ/ਚੰਡੀਗੜ੍ਹ (ਧਵਨ)— ਪੰਜਾਬ ਦਾ ਹਰ ਵਿਧਾਇਕ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਕਿਉਂ ਨਾ ਰੱਖਦਾ ਹੋਵੇ, ਆਪਣੀ ਇਕ ਮਹੀਨੇ ਦੀ ਤਨਖਾਹ ਪੁਲਵਾਮਾ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਇਕ ਮਤਾ ਸੋਮਵਾਰ ਸੂਬਾਈ ਵਿਧਾਨ ਸਭਾ 'ਚ ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੁੱਖ ਦੀ ਇਸ ਘੜੀ 'ਚ ਅਸੀਂ ਸਭ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਪਰਿਵਾਰਾਂ ਦੀ ਦੇਖਭਾਲ ਕਰੀਏ। ਪੰਜਾਬ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਵਿਧਾਇਕਾਂ ਵਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਸ਼ਹੀਦ ਪਰਿਵਾਰਾਂ ਨੂੰ ਦੇਣ ਸਬੰਧੀ ਪਾਸ ਪ੍ਰਸਤਾਵ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਵਾਮਾ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋਏ ਹਨ। ਉਨ੍ਹਾਂ ਦੀ ਕੁਰਬਾਨੀ ਬੇਮਿਸਾਲ ਹੈ। ਇਸ ਲਈ ਵਿਧਾਨ ਸਭਾ ਵਲੋਂ ਵਿਧਾਇਕਾਂ ਨੂੰ ਆਪਣੀ ਇਕ-ਇਕ ਮਹੀਨੇ ਦੀ ਤਨਖਾਹ ਸ਼ਹੀਦ ਪਰਿਵਾਰਾਂ ਨੂੰ ਦੇਣ ਦਾ ਪ੍ਰਸਤਾਵ ਪਾਸ ਕਰਨਾ ਸ਼ਲਾਘਾਯੋਗ ਹੈ।
ਜੇ ਉਹ ਸਾਡੇ 41 ਫੌਜੀਆਂ ਨੂੰ ਮਾਰਨਗੇ ਤਾਂ ਸਾਨੂੰ 82 ਮਾਰਨੇ ਚਾਹੀਦੈ : ਕੈਪਟਨ
NEXT STORY