ਜਲੰਧਰ (ਸੋਨੂੰ)- ਪੈਟਰੋਲ-ਡੀਜ਼ਲ ਦੀਆਂ ਦਿਨੋ-ਦਿਨ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਸਯੁੰਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ ਅੱਜ ਜਲੰਧਰ ਵਿਖੇ ਵੀ ਰੋਸ ਵਿਖਾਵਾ ਕੀਤਾ ਗਿਆ। ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕੀਤੇ ਜਾ ਰਹੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਵਿਚ ਕਿਸਾਨਾਂ ਦੇ ਹੱਕ ਵਿੱਚ ਜਲੰਧਰ ਦੇ ਨੌਜਵਾਨ ਵੀ ਅੱਗੇ ਆਏ।
ਇਹ ਵੀ ਪੜ੍ਹੋ: ਫਿਲੌਰ: ਪਲਾਂ 'ਚ ਉੱਜੜਿਆ ਹੱਸਦਾ-ਵੱਸਦਾ ਘਰ, ਭਿਆਨਕ ਹਾਦਸੇ 'ਚ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ
ਬੀ.ਐੱਮ.ਸੀ. ਚੌਂਕ ਨੇੜੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਟਾਂਗਿਆਂ 'ਤੇ ਬੈਠ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ। ਰਸੋਈ ਗੈਸ ਦੇ ਸਿਲੰਡਰ ਲੈ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਜਥੇਬੰਦੀਆਂ ਦਾ ਭਾਰੀ ਇਕੱਠ ਮੌਜੂਦ ਰਿਹਾ, ਜਿਨ੍ਹਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ: ਹਾਦਸੇ ਨੇ ਖੋਹੀਆਂ ਖੁਸ਼ੀਆਂ, ਪਿਓ ਦੀਆਂ ਅੱਖਾਂ ਸਾਹਮਣੇ ਇਕਲੌਤੇ ਪੁੱਤਰ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, 3 ਨੌਜਵਾਨਾਂ ਨੇ ਡਰਾ-ਧਮਕਾ ਕੇ ਡਰਾਈਵਰ ਕੋਲੋਂ ਖੋਹੀ 'ਇਨੋਵਾ'
NEXT STORY