ਜਲੰਧਰ (ਸੋਨੂੰ): ਪੈਟਰੋਲ ਅਤੇ ਡੀਜ਼ਲ ਦੇ ਭਾਅ ਘੱਟਣ ਦਾ ਨਾਂ ਨਹੀਂ ਲੈ ਰਹੇ ਹਨ। ਰੋਜ਼ਾਨਾਂ ਇਨ੍ਹਾਂ ਦੇ ਰੇਟਾਂ ’ਚ ਵਾਧਾ ਹੋ ਰਿਹਾ ਹੈ। ਇੰਨਾ ਹੀ ਨਹੀਂ ਜਲੰਧਰ ’ਚ ਵੀ ਪੈਟਰੋਲ ਡੀਜ਼ਲ ਦੇ ਰੇਟਾਂ ਦਾ ਆਂਕੜਾ 100 ਦੇ ਕਰੀਬ ਪਹੁੰਚ ਚੁੱਕਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਫ਼ਿਰ ਪੈਟਰੋਲ-ਡੀਜ਼ਲ ਦੇ ਰੇਟ ’ਚ 30-35 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ,ਜਿਸ ਨੂੰ ਲੈ ਕੇ ਜਨਤਾ ’ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਅੱਧੀ ਰਾਤ ਨੂੰ ਪਾਣੀ ਪੀਣ ਉੱਠੀ 12 ਸਾਲਾ ਬੱਚੀ ਨੂੰ ਲੜਿਆ ਸੱਪ, ਝਾੜ ਫੂਕ ਦੇ ਚੱਕਰਾਂ 'ਚ ਗਈ ਜਾਨ
ਜਨਤਾ ਦਾ ਕਹਿਣਾ ਹੈ ਕਿ ਸਰਕਾਰ ਇਨ੍ਹਾਂ ਵੱਧਦੀਆਂ ਕੀਮਤਾਂ ਨੂੰ ਰੋਕਣ ’ਚ ਨਾਕਾਮ ਸਾਬਤ ਹੋ ਰਹੀ ਹੈ।ਰੋਜ਼ਾਨਾ ਵੱਧ ਰਹੇ ਇਨ੍ਹਾਂ ਰੇਟਾਂ ’ਤੇ ਆਮ ਆਦਮੀ ਦੀ ਜ਼ਿੰਦਗੀ ’ਚ ਪਰੇਸ਼ਾਨੀ ਨੂੰ ਹੋਰ ਵਧਾ ਰਹੇ ਹਨ।ਦੱਸ ਦੇਈਏ ਕਿ ਸਰਕਾਰ ਵਲੋਂ ਰੋਜ਼ਾਨਾ ਵਧਾਈਆਂ ਜਾ ਰਹੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੇ ਰੰਗ ’ਚ ਰੰਗੇ ਪਰਿਵਾਰ ਨੇ ਨਵ ਜੰਮੇ ਬੱਚੇ ਨੂੰ ਪਹਿਨਾਈ ਕਿਸਾਨੀ ਝੰਡੇ ਦੀ ਪੁਸ਼ਾਕ
ਪੁਰਾਣੀ ਰੰਜਿਸ਼ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਨਾਲ ਕੀਤਾ ਹਮਲਾ
NEXT STORY