ਜਲੰਧਰ, (ਰਮਨ)— ਦਿਨ ਦਿਹਾੜੇ ਜਲੰਧਰ-ਪਠਾਨਕੋਟ ਰੋਡ 'ਤੇ ਪੈਂਦੇ ਨੂਰਪੁਰ 'ਚ ਸਥਿਤ ਇਕ ਘਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ। ਚੋਰਾਂ ਨੇ ਦਿਨ-ਦਿਹਾੜੇ ਹੀ ਇਕ ਕਾਲਜ ਦੇ ਪ੍ਰੋਫੈਸਰ ਦੇ ਘਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਸਮੇਂ ਘਰ 'ਚ ਕੋਈ ਮੈਂਬਰ ਮੌਜੂਦ ਨਹੀਂ ਸੀ, ਜਿਸ ਕਾਰਨ ਚੋਰ ਤਾਲੇ ਤੋੜ ਕੇ 25 ਤੋਲੇ ਸੋਨਾ ਅਤੇ ਪੰਜ ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਇਸ ਬਾਰੇ ਜਦੋਂ ਘਰ ਦੇ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾ ਦੀ ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਦੀ ਫੋਟੋ ਨਾਲ ਛੇੜਖਾਨੀ ਕਰਨ ਵਾਲੇ ਖਿਲਾਫ ਕਾਂਗਰਸੀਆਂ ਨੇ ਕੀਤੀ ਕਾਰਵਾਈ ਦੀ ਮੰਗ
NEXT STORY