ਜਲੰਧਰ (ਵਰੁਣ)– ਬਾਬਾ ਮੋਹਨ ਦਾਸ ਨਗਰ ’ਚ ਇਕ ਨਵੀਂ ਵਿਆਹੀ ਔਰਤ ਨੇ ਫਾਹਾ ਲਾ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦੇ ਭਰਾ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਤੋਂ ਉਸ ਦੀ ਭੈਣ ਦਾ ਪਤੀ, ਦਿਓਰ ਅਤੇ ਸੱਸ ਦਾਜ ਨੂੰ ਲੈ ਕੇ ਪ੍ਰੇਸ਼ਾਨ ਕਰਦੇ ਸਨ ਅਤੇ ਕੁੱਟਮਾਰ ਕਰਦੇ ਸਨ। ਉਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਉਸ ਦੀ ਭੈਣ ਨੇ ਸੁਸਾਈਡ ਕਰ ਲਿਆ। ਪੁਲਸ ਨੇ ਤਿੰਨਾਂ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕਾ ਦੀ ਪਛਾਣ ਕਾਜਲ (23) ਪਤਨੀ ਪੰਕਜ ਨਿਵਾਸੀ ਬਾਬਾ ਮੋਹਨ ਦਾਸ ਨਗਰ ਦੇ ਰੂਪ ’ਚ ਹੋਈ ਹੈ। ਮੂਲ ਤੌਰ ’ਤੇ ਦੋਵੇਂ ਪਰਿਵਾਰ ਬਿਹਾਰ ਦੇ ਰਹਿਣ ਵਾਲੇ ਹਨ। ਥਾਣਾ ਨੰ. 1 ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬਾਬਾ ਮੋਹਨ ਦਾਸ ਨਗਰ ’ਚ ਇਕ ਨਵ-ਵਿਆਹੁਤਾ ਨੇ ਫਾਹਾ ਲਾ ਕੇ ਸੁਸਾਈਡ ਕਰ ਲਿਆ ਹੈ। ਉਨ੍ਹਾਂ ਤੁਰੰਤ ਪੁਲਸ ਪਾਰਟੀ ਨੂੰ ਮੌਕੇ ’ਤੇ ਭੇਜਿਆ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਸਬੰਧੀ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ 28 ਤਾਰੀਖ਼ ਤੱਕ ਕੀਤੀ ਵੱਡੀ ਭਵਿੱਖਬਾਣੀ
ਜਾਂਚ ’ਚ ਪਤਾ ਲੱਗਾ ਕਿ ਮ੍ਰਿਤਕਾ ਕਾਜਲ ਦਾ ਵਿਆਹ ਅਪ੍ਰੈਲ 2025 ’ਚ ਨਿੱਜੀ ਬੈਂਕ ਦੇ ਲੋਨ ਵਿਭਾਗ ’ਚ ਕੰਮ ਕਰਨ ਵਾਲੇ ਪੰਕਜ ਨਾਲ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਕਾਜਲ ਦੇ ਭਰਾ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਦਾ ਪਤੀ ਪੰਕਜ, ਸੱਸ ਚੰਦਰ ਕਲਾ ਅਤੇ ਦਿਓਰ ਦਿਵਾਕਰ ਵਿਆਹ ਦੇ ਬਾਅਦ ਤੋਂ ਹੀ ਕਾਜਲ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਇਸੇ ਗੱਲ ਨੂੰ ਲੈ ਕੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ।
ਦੋਸ਼ ਹੈ ਕਿ ਆਪਣੇ ਸਹੁਰਿਆਂ ਦੇ ਤਸ਼ੱਦਦ ਤੋਂ ਤੰਗ ਆ ਕੇ ਹੀ ਕਾਜਲ ਨੇ ਸੁਸਾਈਡ ਕਰ ਲਿਆ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। ਐੱਸ. ਐੱਚ. ਓ. ਰਾਕੇਸ਼ ਕੁਮਾਰ ਨੇ ਕਿਹਾ ਕਿ ਮ੍ਰਿਤਕਾ ਦੇ ਭਰਾ ਦੇ ਬਿਆਨ ਦਰਜ ਕਰਕੇ ਕਾਜਲ ਦੇ ਪਤੀ ਪੰਕਜ, ਸੱਸ ਚੰਦਰ ਕਲਾ ਅਤੇ ਦਿਓਰ ਦਿਵਾਕਰ ਖ਼ਿਲਾਫ਼ ਕੇਸ ਦਰਜ ਕਰਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਕਾਜਲ ਦਾ ਸਹੁਰਾ ਵੀ ਹੈ ਪਰ ਉਸ ’ਤੇ ਕਿਸੇ ਤਰ੍ਹਾਂ ਦੇ ਦੋਸ਼ ਨਹੀਂ ਲਾਏ ਗਏ ਹਨ।
ਇਹ ਵੀ ਪੜ੍ਹੋ: ਵਿਸ਼ੇਸ਼ ਇਜਲਾਸ 'ਚ ਬੋਲੇ ਅਮਨ ਅਰੋੜਾ, ਹਿੰਦੋਸਤਾਨ ਨੂੰ ਇਕੱਠਾ ਰੱਖਣ ਲਈ ਗੁਰੂ ਸਾਹਿਬ ਨੇ ਲਾਸਾਨੀ ਸ਼ਹਾਦਤ ਦਿੱਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੀਂਹ ਸਬੰਧੀ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ 28 ਤਾਰੀਖ਼ ਤੱਕ ਕੀਤੀ ਵੱਡੀ ਭਵਿੱਖਬਾਣੀ
NEXT STORY