ਜਲੰਧਰ (ਸੋਨੂੰ)— ਜਲੰਧਰ ਦੇ ਥਾਣਾ ਮਕਸੂਦਾਂ ਦੇ ਅਧੀਨ ਪੈਂਦੇ ਪਿੰਡ ਸੰਗਲ ਸੋਹਲ ’ਚ ਸਥਿਤ ਏ. ਆਰ. ਬੀ. ਨਾਂ ਦੀ ਕੈਮੀਕਲ ਦੀ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੇ ਅਧਿਕਾਰੀ ਗੱਡੀਆਂ ਲੈ ਕੇ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਫਾਇਰ ਅਫ਼ਸਰ ਜਸੰਵਤ ਕਾਹਲੋ ਨੇ ਦੱਸਿਆ ਕਿ ਉਨ੍ਹਾਂ ਨੂੰ ਤੜਕੇ ਸਵੇਰੇ 4.00 ਵਜੇ ਸੂਚਨਾ ਮਿਲੀ ਸੀ ਕਿ ਪਿੰਡ ਸੰਗਲ ਸੋਹਲ ’ਚ ਸਥਿਤ ਇਕ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਤੁਰੰਤ ਹੀ ਆਪਣੀ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਉਣੀ ਸ਼ੁਰੂ ਕੀਤੀ। ਫੈਕਟਰੀ ’ਚ ਪਲਾਸਟਿਕ ਦੇ ਗਲਵਜ਼ ਦੇ ਇਲਾਵਾ ਹੋਰ ਸਾਮਾਨ ਪਿਆ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਦੇ CIA ਸਟਾਫ਼ ਬੰਬ ਧਮਾਕੇ ਦੇ ਮਾਮਲੇ 'ਚ ਗੈਂਗਸਟਾਰਾਂ ਤੇ ਅੱਤਵਾਦੀਆਂ ’ਤੇ ਘੁੰਮ ਰਹੀ ਪੁਲਸ ਦੀ ਜਾਂਚ ਦੀ ਸੂਈ
ਇਸ ਲਈ ਫਾਇਰ ਬਿ੍ਰਗੇਡ ਦੇ ਸਬ ਸਟੇਸ਼ਨਾਂ ’ਤੇ ਖੜ੍ਹੀਆਂ ਫਾਇਰ ਮਹਿਕਮੇ ਦੀਆਂ ਗੱਡੀਆਂ ਨੂੰ ਵੀ ਘਟਨਾ ਸਥਾਨ ’ਤੇ ਬੁਲਾਇਆ ਗਿਆ। ਅੱਗ ਬੁਝਾਉਣ ’ਚ 20 ਤੋਂ ਵੱਧ ਗੱਡੀਆਂ ਦਾ ਪਾਣੀ ਲੱਗ ਚੁੱਕਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਫੈਕਟਰੀ ਦਾ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਕਬਰਾਂ ’ਚ ਦੀਵੇ ਨੇ, ਸ਼ਹੀਦਾਂ ਘਰੀਂ ਹਨੇਰੇ ਨੇ, ਸ਼ਹਾਦਤਾਂ ਦਾ ਸਿਆਸੀਕਰਨ ਕਰਨ ਵਾਲੇ ਮੁੜ ਨੀਂ ਲੈਂਦੇ ਪਰਿਵਾਰਾਂ ਦੀ ਸਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ BSF ਮੁੱਦੇ ਨੂੰ ਲੈ ਕੇ ਪੇਸ਼ ਕੀਤਾ ਗਿਆ ਮਤਾ 'ਪਾਸ'
NEXT STORY