Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    11:23:07 AM

  • tremendous increase in gold prices  gold and silver crossed lakhs

    Gold ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਲੱਖ ਤੋਂ...

  • the chief granthi of sri akal takht sahib came out in favor of amritpal

    ...ਕੁਝ ਗਤਲ ਨਹੀਂ ਹੋਇਆ, ਅੰਮ੍ਰਿਤਪਾਲ ਮਹਿਰੋਂ ਦੇ...

  • missile part found in corn field in jamalpur

    ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ...

  • bhagwant maan statement

    ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ

PUNJAB News Punjabi(ਪੰਜਾਬ)

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ

  • Updated: 07 Jun, 2019 09:21 AM
Jalandhar
jalandhar  sri guru arjan dev ji  shahadat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪ੍ਰਥਮ ਸ਼ਹੀਦ ਗੁਰੂ ਹਨ। ਉਨ੍ਹਾਂ ਵਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉੱਭਰੀ, ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜੀ, ਜਿਸ ਦਾ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ। ਜੇਕਰ ਸਿੱਖ ਧਰਮ ਅੰਦਰ 'ਸ਼ਹਾਦਤ' ਦੇ ਪ੍ਰਸੰਗ ਨੂੰ ਸਮਝਣਾ ਹੋਵੇ ਤਾਂ ਸਾਨੂੰ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਜਉ ਤਉ ਪ੍ਰੇਮ ਖੇਲਣ ਕਾ ਚਾਉ। ਸਿਰੁ ਧਰਿ ਤਲੀ ਗਲੀ ਮੇਰੀ ਆਉ। ਇਤੁ ਮਾਰਗਿ ਪੈਰੁ ਧਰੀਜੈ। ਸਿਰੁ ਦੀਜੈ ਕਾਣਿ ਨ ਕੀਜੈ।' ਵਾਲੇ ਬਚਨਾਂ ਨੂੰ ਸਮਝਣਾ ਪਵੇਗਾ। ਇਹ ਧਰਮ ਦੀ ਖਾਤਰ ਸ਼ਹਾਦਤ ਦੀ ਪ੍ਰੇਰਣਾ ਦਾ ਮੂਲ ਹੈ। ਇਸ ਮਗਰੋਂ ਪੰਚਮ ਗੁਰਦੇਵ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਹਾਦਤ ਦੇ ਕੇ ਇਸ ਦੇ ਅਮਲ ਨੂੰ ਰੂਪਮਾਨ ਕੀਤਾ।

ਪੰਜਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਮੂਲ ਨੂੰ ਸਮਝਦਿਆਂ ਇਕ ਗੱਲ ਸਾਫ ਹੁੰਦੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਚੱਲਿਆ ਆ ਰਿਹਾ ਹਕੂਮਤ ਦਾ ਵਿਰੋਧ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਸਿਖਰ 'ਤੇ ਪੁੱਜ ਗਿਆ ਸੀ। ਗੁਰੂ ਜੀ ਨੂੰ ਪ੍ਰਿਥੀ ਚੰਦ, ਸੁਲਹੀ ਖਾਨ ਅਤੇ ਚੰਦੂ ਆਦਿ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ। ਗੁਰੂ ਸਾਹਿਬ ਨੇ ਜਦੋਂ ਸਿੱਖ ਕੌਮ ਨੂੰ ਜਥੇਬੰਦ ਕਰਨ ਦੀਆਂ ਤਿਆਰੀਆਂ ਆਰੰਭੀਆਂ ਤਾਂ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਇਸ ਨੂੰ ਬਰਦਾਸ਼ਤ ਨਾ ਕਰ ਸਕੀ। ਇਸ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪੂਰਾ ਜੀਵਨ ਇਕ ਸੰਘਰਸ਼ਮਈ ਜੀਵਨ ਰਿਹਾ ਪਰ ਸ਼ਾਂਤੀ ਦੇ ਸਾਗਰ, ਨਿਮਰਤਾ ਦੇ ਪੁੰਜ, ਪਰਉਪਕਾਰੀ ਪਾਤਸ਼ਾਹ ਜੀ ਨੇ ਅਜਿਹੇ ਕਠਿਨਾਈਆਂ ਭਰੇ ਸਮੇਂ ਵਿਚ ਵੀ ਸਿੱਖ ਧਰਮ ਦੇ ਵਿਕਾਸ ਲਈ ਕਾਰਜ ਜਾਰੀ ਰੱਖੇ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖਾਂ ਨੂੰ ਜਿਥੇ ਉੱਚ ਆਤਮਿਕ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ, ਉਥੇ ਹੀ ਸਿੱਖੀ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਾਰਜ ਕੀਤੇ। ਆਪ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਸਾਏ ਨਗਰ 'ਗੁਰੂ ਕਾ ਚੱਕ' ਨੂੰ 'ਚੱਕ ਰਾਮਦਾਸ/ਰਾਮਦਾਸਪੁਰ' ਦਾ ਨਾਂ ਦੇ ਕੇ ਇਸ ਦਾ ਵਿਕਾਸ ਕੀਤਾ। ਇਸ ਦੇ ਨਾਲ ਹੀ ਪੰਜਵੇਂ ਪਾਤਸ਼ਾਹ ਨੇ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਤਿਆਰ ਕਰਵਾਏ ਜਾ ਰਹੇ ਅੰਮ੍ਰਿਤ ਸਰੋਵਰ ਦੀ ਸੰਪੂਰਨਤਾ ਕਰਵਾਈ ਤੇ ਇਸ ਦੇ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਨੀਂਹ ਰੱਖੀ। ਆਪ ਵਲੋਂ ਕੀਤੇ ਗਏ ਅਹਿਮ ਕਾਰਜਾਂ ਵਿਚੋਂ ਇਕ ਮਹਾਨ ਕੰਮ (ਆਦਿ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਵੀ ਹੈ। ਇਸੇ ਤਰ੍ਹਾਂ ਆਪ ਨੇ ਵੱਖ-ਵੱਖ ਸ਼ਹਿਰਾਂ ਦੀ ਸਥਾਪਨਾ ਕੀਤੀ, ਸਰੋਵਰ ਬਣਵਾਏ ਅਤੇ ਸਿੱਖਾਂ ਨੂੰ ਵਪਾਰ ਲਈ ਪ੍ਰੇਰਿਆ। ਆਪ ਜੀ ਵਲੋਂ ਤੀਹ ਰਾਗਾਂ ਵਿਚ ਰਚੀ ਗਈ ਬਾਣੀ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸੁਸ਼ੋਭਿਤ ਹੈ, ਇਨ੍ਹਾਂ ਸਭ ਕਾਰਜਾਂ ਸਮੇਤ ਧਰਮ ਪ੍ਰਚਾਰ ਅਤੇ ਸਮਾਜ ਸੁਧਾਰ ਲਈ ਆਪ ਨੇ ਅਨੇਕਾਂ ਹੋਰ ਕਾਰਜ ਵੀ ਕੀਤੇ।

ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਡਿਆਈ ਵਿਰੋਧੀਆਂ ਤੋਂ ਸਹਾਰੀ ਨਾ ਗਈ, ਜਿਸ ਦਾ ਨਤੀਜਾ ਇਹ ਨਿਕਲਿਆ ਕਿ ਮਨੁੱਖਤਾ ਦੇ ਹਮਦਰਦ, ਸ਼ਾਂਤੀ ਸਰੂਪ, ਨਿਮਰਤਾ ਦੇ ਪੁੰਜ, ਆਦਰਸ਼ ਸ਼ਖਸੀਅਤ ਨੂੰ ਅਨੇਕਾਂ ਸਰੀਰਕ ਤਸੀਹੇ ਦਿੱਤੇ ਗਏ। ਜ਼ਾਲਮਾਂ ਵਲੋਂ ਸਖਤ ਗਰਮੀ ਦੇ ਮੌਸਮ ਵਿਚ ਆਪ ਨੂੰ ਉਬਲਦੀ ਦੇਗ਼ ਵਿਚ ਬਿਠਾਇਆ ਗਿਆ, ਤੱਤੀ ਤਵੀ 'ਤੇ ਚੌਂਕੜਾ ਲਵਾਇਆ ਗਿਆ ਅਤੇ ਪਾਵਨ ਸੀਸ 'ਤੇ ਸੜਦੀ-ਬਲ਼ਦੀ ਰੇਤਾ ਪਾਈ ਗਈ। ਸਭ ਸਰੀਰਕ ਕਸ਼ਟਾਂ ਨੂੰ ਬੜੇ ਸਹਿਜ ਵਿਚ ਸਹਾਰਦਿਆਂ ਇਸ ਨੂੰ ਕਰਤਾਰ ਦਾ ਭਾਣਾ ਸਮਝ ਕੇ ਆਪ ਅਡੋਲ ਰਹੇ। ਇਸ ਤਰ੍ਹਾਂ 30 ਮਈ 1606 ਈ. ਨੂੰ ਆਪ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ।

ਉਂਝ ਤਾਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਦੇ ਅਨੇਕਾਂ ਕਾਰਨ ਮੰਨੇ ਜਾਂਦੇ ਹਨ ਪਰ ਅਸਲ ਕਾਰਨ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਤੇ ਤੰਗ-ਦਿਲੀ ਸੀ। ਬਾਕੀ ਸਾਰੇ ਕਾਰਣ ਸਹਾਇਕ ਸਿੱਧ ਹੋਏ। ਅਸਲ ਵਿਚ ਜਹਾਂਗੀਰ ਮੌਕੇ ਦੀ ਭਾਲ ਵਿਚ ਸੀ ਕਿ ਕਦੋਂ ਕੋਈ ਬਹਾਨਾ ਮਿਲੇ ਤੇ ਉਹ ਸਿੱਖ ਲਹਿਰ ਨੂੰ ਖਤਮ ਕਰ ਦੇਵੇ ਤੇ ਉਨ੍ਹਾਂ ਦੇ ਮੁਖੀ ਸ੍ਰੀ ਗੁਰੂ ਅਰਜਨ ਸਾਹਿਬ ਨੂੰ ਜਾਂ ਤਾਂ ਮੁਸਲਮਾਨ ਬਣਾ ਦੇਵੇ ਜਾਂ ਸ਼ਹੀਦ ਕਰ ਦੇਵੇ। ਇਸ ਗੱਲ ਦਾ ਜ਼ਿਕਰ ਉਹ ਆਪਣੀ ਸਵੈ-ਜੀਵਨੀ ਤੁਜਕੇ ਜਹਾਂਗੀਰੀ ਵਿਚ ਵੀ ਕਰਦਾ ਹੈ। ਉਸ ਨੂੰ ਬਹਾਨੇ ਦੀ ਤਲਾਸ਼ ਸੀ ਅਤੇ ਉਹ ਉਸ ਨੂੰ ਖੁਸਰੋ ਦੀ ਬਗਾਵਤ ਵਿਚੋਂ ਮਿਲਿਆ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਯਾਸਾ-ਏ-ਸਿਆਸਤ ਅਧੀਨ ਸਜ਼ਾ ਦਿੱਤੀ, ਜਿਸ ਤੋਂ ਭਾਵ ਹੈ ਕਿ ਤਸੀਹੇ ਦੇ ਕੇ ਮਾਰਨਾ।

ਦੂਸਰੇ ਪਾਸੇ ਗੁਰੂ ਸਾਹਿਬ ਦੀ ਸ਼ਹੀਦੀ ਨੇ ਸਿੱਖ ਲਹਿਰ ਨੂੰ ਨਵੀਂ ਸੇਧ ਦਿੱਤੀ ਅਤੇ ਪੰਜਾਬ ਦੇ ਇਤਿਹਾਸ ਉਤੇ ਇਸ ਦਾ ਦੂਰਗਾਮੀ ਅਸਰ ਹੋਇਆ। ਇਸ ਨਾਲ ਸਿੱਖਾਂ ਦੇ ਮਨਾਂ ਉਤੇ ਇਹ ਗੱਲ ਘਰ ਕਰ ਗਈ ਕਿ ਧਰਮ ਦੀ ਰੱਖਿਆ ਲਈ ਜ਼ੁਲਮ ਦੇ ਅੱਗੇ ਗੋਡੇ ਟੇਕਣ ਦੀ ਬਜਾਏ ਹਥਿਆਰਬੰਦ ਹੋਣਾ ਤੇ ਵੈਰੀ ਨਾਲ ਦੋ ਹੱਥ ਕਰਨਾ ਲਾਜ਼ਮੀ ਹੈ। ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਅਕਾਲ ਪੁਰਖ ਦਾ ਤਖ਼ਤ ਸਦਾ ਰਹਿਣ ਵਾਲੇ 'ਸ੍ਰੀ ਅਕਾਲ ਤਖ਼ਤ ਸਾਹਿਬ' ਦੀ ਸਥਾਪਨਾ ਕੀਤੀ।

ਇਤਿਹਾਸਕਾਰਾਂ ਦੀ ਨਜ਼ਰ ਵਿਚ ਸ੍ਰੀ ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਧਰਮ ਦੇ ਇਤਿਹਾਸ ਵਿਚ ਇਕ ਮਹਾਨ ਤੇ ਯੁੱਗ ਪਲਟਾਊ ਘਟਨਾ ਅਤੇ ਇਨਕਲਾਬੀ ਮੋੜ ਦੀ ਸੂਚਕ ਹੈ। ਇਸ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਤੇ ਸਬਰ, ਸੰਤੋਖ ਤੇ ਦ੍ਰਿੜ੍ਹਤਾ ਨਾਲ ਆਪਣੇ ਹੱਕਾਂ ਦੀ ਰੱਖਿਆ ਕਰ ਸਕਣ ਦਾ ਚੱਜ ਸਿਖਾ ਕੇ ਸਿੱਖੀ ਦੇ ਮਹੱਲ ਦੀਆਂ ਨੀਹਾਂ ਨੂੰ ਅਜਿਹਾ ਪੱਕਾ ਤੇ ਮਜ਼ਬੂਤ ਕਰ ਦਿੱਤਾ ਕਿ ਆਉਣ ਵਾਲੇ ਸਮੇਂ ਦੇ ਜ਼ੁਲਮ ਤੇ ਝੱਖੜ ਇਸ ਦਾ ਕੁਝ ਨਾ ਵਿਗਾੜ ਸਕੇ। ਇਸ ਸ਼ਹਾਦਤ ਨੇ ਸਿੱਖ ਮਰਜੀਵੜਿਆਂ ਨੂੰ ਮਰਨ ਦੀ ਇਹੋ ਜਿਹੀ ਜਾਚ ਸਿਖਾਈ ਕਿ ਉਹ 'ਬਹੁਰਿ ਨ ਮਰਨਾ ਹੋਇ' ਦੇ ਲਕਸ਼ ਨੂੰ ਪ੍ਰਾਪਤ ਹੋ ਗਏ। ਇਸ ਸ਼ਹੀਦੀ ਨਾਲ ਸਿੱਖ ਇਤਿਹਾਸ ਵਿਚ ਸ਼ਹੀਦੀਆਂ ਦਾ ਨਵਾਂ ਅਧਿਆਏ ਆਰੰਭ ਹੋਇਆ। ਇਸ ਤਰ੍ਹਾਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਾਡੇ ਲਈ ਰਾਹ ਦਸੇਰਾ ਹੈ, ਜਿਸ 'ਤੇ ਚੱਲ ਕੇ ਅਸੀਂ ਆਪਣੇ ਧਰਮ ਦੇ ਸੁਨਹਿਰੀ ਅਸੂਲਾਂ ਦੀ ਖ਼ਾਤਰ ਜਬਰ ਜ਼ੁਲਮ ਦੇ ਟਾਕਰੇ ਲਈ ਸਦਾ ਤਿਆਰ ਰਹਿਣਾ ਹੈ। ਸੱਚ ਦੀ ਖ਼ਾਤਰ ਸੰਘਰਸ਼ਸ਼ੀਲ ਰਹਿਣਾ ਹੈ ਅਤੇ ਝੂਠ, ਅਨਿਆਂ ਆਦਿ ਦੀ ਜੜ੍ਹ ਪੁੱਟਣ ਲਈ ਕਦੇ ਵੀ ਪਿੱਛੇ ਨਹੀਂ ਹਟਣਾ।

-ਭਾਈ ਗੋਬਿੰਦ ਸਿੰਘ ਲੌਂਗੋਵਾਲ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

  • Jalandhar
  • Sri Guru Arjan Dev Ji
  • Shahadat
  • ਜਲੰਧਰ
  • ਸ੍ਰੀ ਗੁਰੂ ਅਰਜਨ ਦੇਵ ਜੀ
  • ਸ਼ਹਾਦਤ

ਗ੍ਰਹਿ ਮੰਤਰੀ ਨੁੰ ਮਿਲੇ ਅਕਾਲੀ, 'ਦੁਰਲੱਭ ਪਾਂਡੂਲਿੱਪੀਆਂ' ਵਾਪਸ ਕਰਨ ਦੀ ਕੀਤੀ ਅਪੀਲ

NEXT STORY

Stories You May Like

  • events dedicated to martyrdom day of guru arjan dev ji
    ਲਵੀਨੀਓ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ (ਤਸਵੀਰਾਂ)
  • gurmat samagam organized in italy
    ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ
  • the birth anniversary of sri guru hargobind sahib ji
    ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 'ਗੁਰੂ ਕੀ ਵਡਾਲੀ' ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
  • 430th parkash purab of sri guru hargobind sahib ji celebrated in tanda
    ਟਾਂਡਾ 'ਚ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ
  • members of the satkar committee handed over the saroop of sri guru granth sahib
    ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ...
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ ਯੂਨੀਵਰਸਿਟੀ': ਸੰਤ ਸੀਚੇਵਾਲ
  • guru hargobind sahib ji  s parkash purb celebrated in italy
    ਇਟਲੀ 'ਚ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
  • eid al adha  history  importance
    *ਈਦ-ਉਲ-ਅਜ਼ਹਾ* : ਜਾਣੋ ਇਸ ਦਾ ਇਤਿਹਾਸ ਅਤੇ ਮਹੱਤਵ
  • missile part found in corn field in jamalpur
    ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
  • bhagwant maan statement
    ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • punjabis will get relief from the scorching heat
      ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, IMD ਵਲੋਂ ਤੂਫ਼ਾਨ-ਹਨ੍ਹੇਰੀ ਸਣੇ ਮੀਂਹ...
    • gunfire erupted in punjab as soon as dawn broke
      ਪੰਜਾਬ 'ਚ ਦਿਨ ਚੜ੍ਹਦੇ ਹੀ ਤਾੜ-ਤਾੜ ਚੱਲੀਆਂ ਗੋਲੀਆਂ, ਚਾਹ ਵਾਲੇ ਖੋਖੇ 'ਤੇ ਪੈ...
    • bhai avtar singh  s second death anniversary celebrated with
      ਗੁਰਦੁਆਰਾ ਸੰਤੋਖਸਰ ਸਾਹਿਬ 'ਚ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਭਾਈ ਅਵਤਾਰ ਸਿੰਘ...
    • gst department  s mobile wing gets big success  109 trucks loaded
      ਜੀ. ਐੱਸ. ਟੀ. ਵਿਭਾਗ ਦੇ ਮੋਬਾਈਲ ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਕ੍ਰੈਪ ਨਾਲ ਭਰੇ...
    • big danger to the people of this district in punjab
      ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਬੇਹੱਦ ਸਾਵਧਾਨ ਰਹਿਣ ਦੀ ਅਪੀਲ
    • gang leader involved in train thefts arrested
      ਰੇਲ ਗੱਡੀਆਂ ’ਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਸਰਗਣਾ ਕਾਬੂ, ਆਈਫੋਨ...
    • a massive fire broke out in a factory near cheema chowk
      ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ...
    • shots fired over old enmity  youth injured in firing
      ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਗੋਲੀਬਾਰੀ 'ਚ ਨੌਜਵਾਨ ਹੋਇਆ ਜ਼ਖਮੀ
    • liquor and beer bottles recovered during raid by excise department
      ਐਕਸਾਈਜ਼ ਵਿਭਾਗ ਵੱਲੋਂ ਕੀਤੀ ਛਾਪੇਮਾਰੀ ਦੌਰਾਨ ਸ਼ਰਾਬ ਤੇ ਬੀਅਰ ਦੀਆਂ ਬੋਤਲਾਂ...
    • gurmat propaganda camps received a good response in areas
      ਯੂਪੀ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਵਾਲੇ ਇਲਾਕੇ 'ਚ ਗੁਰਮਤਿ ਪ੍ਰਚਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +