ਜਲੰਧਰ (ਚਾਵਲਾ)- ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਸੇਵਾ ਸੋਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ’ਚ ਜਲੰਧਰ ਵਿਖੇ ਅਲੌਕਿਕ ਨਗਰ ਕੀਰਤਨ 17 ਨਵੰਬਰ ਯਾਨੀ ਕਿ ਅੱਜ ਸਜਾਇਆ ਜਾ ਰਿਹਾ ਹੈ, ਜਿਸ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਨਗਰ ਕੀਰਤਨ ਦੇ ਸਵਾਗਤ ਲਈ ਸਭਾ ਸੁਸਾਇਟੀਆਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਸ਼ਹਿਰ ਦੇ ਪੁਰਾਤਨ ਰੂਟ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਵਾਗਤੀ ਬੈਨਰ ਲਗਾਏ ਗਏ ਹਨ। ਪ੍ਰਬੰਧਕਾਂ ਅਨੁਸਾਰ ਅਲੌਕਿਕ ਨਗਰ ਕੀਰਤਨ 17 ਨਵੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋ ਕੇ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ 8 ਵਜੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ। ਗੁਰਦੁਆਰਾ ਦੀਵਾਨ ਅਸਥਾਨ ਵਿਖੇ ਇਕੱਤਰ ਹੋਏ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਦੇ ਨਾਲ-ਨਾਲ ਗੁਰਬਾਣੀ ਦਾ ਜਾਪ ਕਰਦੇ ਹੋਏ ਪੈਦਲ ਚੱਲਣ।
ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਮੋਹਨ ਸਿੰਘ ਢੀਂਡਸਾ, ਅਜੀਤ ਸਿੰਘ ਸੇਠੀ, ਜਸਵਿੰਦਰ ਸਿੰਘ ਬਸ਼ੀਰਪੁਰਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਗੁਰਮੀਤ ਸਿੰਘ ਬਿੱਟੂ, ਹਰਜੋਤ ਸਿੰਘ ਲੱਕੀ, ਪਰਮਿੰਦਰ ਸਿੰਘ ਡਿੰਪੀ, ਭੁਪਿੰਦਰ ਪਾਲ ਸਿੰਘ ਖਾਲਸਾ, ਦਲਜੀਤ ਸਿੰਘ ਬਿੱਟੂ ਕ੍ਰਿਸਟਲ, ਜਸਬੀਰ ਸਿੰਘ ਰੰਧਾਵਾ, ਦਵਿੰਦਰ ਸਿੰਘ ਰਹੇਜਾ, ਹਰਬਰਿੰਦਰ ਸਿੰਘ, ਸੁਰਿੰਦਰ ਸਿੰਘ ਵਿਰਦੀ, ਗੁਰਿੰਦਰ ਸਿੰਘ ਮਝੈਲ, ਜਸਵਿੰਦਰ ਸਿੰਘ ਰਾਜਾ, ਗੁਰਜੀਤ ਸਿੰਘ ਟੱਕਰ, ਰਣਜੀਤ ਸਿੰਘ ਮਾਡਲ ਹਾਊਸ, ਹੀਰਾ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਜਸਵਿੰਦਰ ਸਿੰਘ, ਨਿਤੀਸ਼ ਮਹਿਤਾ, ਸੁਖਬੀਰ ਸਿੰਘ, ਮਨਪ੍ਰੀਤ ਨਾਗੀ, ਹਰਸ਼ ਵਾਲੀਆ, ਬਰਿੰਦਰ ਪਾਲ, ਸਚਿਨ ਆਦਿ ਸ਼ਾਮਿਲ ਸਨ।
ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਹੁਣ ਸਰਕਾਰੀ ਰਾਸ਼ਨ ਡਿਪੂਆਂ 'ਤੇ ਵੀ ਮਿਲਣਗੇ 'ਗੈਸ ਸਿਲੰਡਰ'
NEXT STORY