ਜਲੰਧਰ (ਸੋਨੂੰ) : ਜਲੰਧਰ ਵਿਚ ਅੱਜ ਸਵੇਰੇ ਤੜਕਸਾਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਤਾੜ-ਤਾੜ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਇਹ ਗੋਲੀਆਂ ਲੱਕੀ ਓਬਰਾਓ ਨਾਮਕ ਇਕ ਵਿਅਕਤੀ 'ਤੇ ਚਲਾਈਆਂ ਗਈਆਂ ਹਨ, ਜੋ ਸਵੇਰ ਦੇ ਸਮੇਂ ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਬਾਹਰ ਆ ਰਿਹਾ ਸੀ। ਗੋਲੀਆਂ ਲੱਗਣ ਕਾਰਨ ਉਕਤ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ। ਮਿਲੀ ਜਾਣਕਾਰੀ ਮੁਤਾਬਕ ਲੱਕੀ ਓਬਰਾਓ ਨਾਮ ਦਾ ਮ੍ਰਿਤਕ ਵਿਅਕਤੀ ਆਮ ਆਦਮੀ ਪਾਰਟੀ ਦਾ ਆਗੂ ਸੀ। ਉਹ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਿਵੇਂ ਹੀ ਉਹ ਘਰ ਵਾਪਸ ਜਾਣ ਲਈ ਆਪਣੀ ਕਾਰ ਵਿਚ ਬੈਠਣ ਲੱਗਾ, ਕੁਝ ਹਮਲਾਵਰਾਂ ਨੇ ਉਸ 'ਤੇ 8 ਤੋਂ 10 ਰਾਊਂਡ ਫਾਇਰ ਕੀਤੇ। ਗੋਲੀਆਂ ਲੱਕੀ ਦੀ ਛਾਤੀ ਵਿਚ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ
ਦੂਜੇ ਪਾਸੇ ਸਥਾਨਕ ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਵਾਰਦਾਤ ਸਵੇਰੇ 7 ਵਜੇ ਦੇ ਕਰੀਬ ਵਾਪਰੀ ਹੈ। ਗੋਲੀਆਂ ਚਲਾਉਣ ਵਾਲੇ 2 ਹਮਲਾਵਰ ਐਕਟਿਵਾ 'ਤੇ ਸਵਾਰ ਹੋ ਕੇ ਆਏ ਸਨ, ਜੋ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਫ਼ਰਾਰ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਣਾ ਬਲਾਚੌਰੀਆ ਮਾਮਲੇ ’ਚ ਹਾਈ ਕੋਰਟ ਨੇ ਪੰਜਾਬ ਦੇ DGP ਤੋਂ ਕੀਤਾ ਜਵਾਬ ਤਲਬ
NEXT STORY