ਜਲੰਧਰ (ਵੈੱਬ ਡੈੱਸਕ, ਮਾਹੀ) : ਜਲੰਧਰ ਦੇ ਪਿੰਡ ਨੰਦਨਪੁਰ ਵਿਚ ਉਸ ਸਮੇਂ ਮਾਹੌਲ ਤਣਾਅੂਰਨ ਹੋ ਗਿਆ ਜਦੋਂ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਘਰ ਦੇ ਅੰਦਰ ਦਾਖਲ ਹੋ ਕੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਨੰਦਨਪੁਰ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਗੋਪੀ ਦੀ ਮੁਲਜ਼ਮਾਂ ਨਾਲ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮੁਲਜ਼ਮ ਉਸ ਨਾਲ ਰੰਜਿਸ਼ ਰੱਖਦੇ ਸਨ।
ਇਹ ਵੀ ਪੜ੍ਹੋ : ਬਲਾਕ ਸਿੱਖਿਆ ਅਫਸਰ ਦੀ ਵੀਡੀਓ ਵਾਇਰਲ, ਦਫ਼ਤਰ ਵਿਚ ਹੀ ਪਤਨੀ ਨਾਲ...
ਇਸੇ ਰੰਜਿਸ਼ ਦੇ ਚੱਲਦੇ ਮੁਲਜ਼ਮਾਂ ਗੋਪੀ 'ਤੇ ਹਮਲਾ ਕਰ ਦਿੱਤਾ। ਮੁਲਜ਼ਮ ਗੋਪੀ ਦੇ ਘਰ ਦਾਖਲ ਹੋਏ ਅਤੇ ਉਸ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ ਇਕ ਦੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਥਾਣੇ 'ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ, ਮਿਲੀ ਮਨਜ਼ੂਰੀ, ਸੂਬਾ ਵਾਸੀਆਂ ਦੀਆਂ ਲੱਗਣਗੀਆਂ ਮੌਜਾਂ
NEXT STORY