ਜਲੰਧਰ (ਚੋਪੜਾ)-ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਬਣਨਾ ਬੇਹੱਦ ਜ਼ਰੂਰੀ ਹੈ। ਇਹ ਸ਼ਬਦ ਪੰਜਾਬ ਸੂਬਾ ਕਾਂਗਰਸ ਦੀ ਬੁਲਾਰਨ ਤੇ ਕੌਂਸਲਰ ਡਾ. ਜਸਲੀਨ ਸੇਠੀ ਨੇ ਇਕ ਬਿਆਨ ਵਿਚ ਕਹੇ। ਡਾ. ਜਸਲੀਨ ਨੇ ਕਿਹਾ ਕਿ ਕੇਂਦਰ ਵਿਚ ਜਦੋਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਭਾਜਪਾ ਦੀ ਸਰਕਾਰ ਬਣੀ ਹੈ, ਦੇਸ਼ ਵਿਚ ਫਿਰਕਾਪ੍ਰਸਤੀ ਫੈਲੀ ਹੈ। ਲੋਕਾਂ ਨੂੰ ਹਿੰਦੂ-ਮੁਸਲਮਾਨ ਅਤੇ ਹੋਰ ਧਰਮਾਂ ਵਿਚ ਵੰਡ ਕੇ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਵਿਚ 5 ਸੂਬਿਆਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮੋਦੀ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਰਾਹੁਲ ਗਾਂਧੀ ਦੀ ਵਧਦੀ ਹਰਮਨਪਿਆਰਤਾ ਤੋਂ ਮੋਦੀ, ਅਮਿਤ ਸ਼ਾਹ ਤੇ ਭਾਜਪਾ ਆਗੂ ਬੌਖਲਾ ਗਏ ਹਨ। ਇਸ ਲਈ ਗਾਂਧੀ ਪਰਿਵਾਰ ’ਤੇ ਬੇਬੁਨਿਆਦ ਚਿੱਕੜ ਸੁੱਟਣ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਗਾਂਧੀ ਪਰਿਵਾਰ ਦੇ ਡੀ. ਐੱਨ. ਏ. ਵਿਚ ਦੇਸ਼ ਭਗਤੀ, ਸਮਰਪਣ ਤੇ ਪਿਆਰ ਦੀ ਭਾਵਨਾ ਕੁੱਟ-ਕੁੱਟ ਕੇ ਭਰੀ ਹੋਈ ਹੈ। ਡਾ. ਜਸਲੀਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੂੰ ਵਿਸ਼ਵ ਦੇ ਮੋਹਰੀ ਦੇਸ਼ਾਂ ਦੀ ਕਤਾਰ ’ਚ ਖੜ੍ਹਾ ਕਰਨ ’ਚ ਨਹਿਰੂ, ਗਾਂਧੀ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਜੁਮਲੇਬਾਜ਼ਾਂ ਅਤੇ ਵਾਅਦਾਖਿਲਾਫੀਆਂ ਕਰਨ ਵਾਲਿਆਂ ਤੋਂ ਪਿੱਛਾ ਛੁਡਾਉਣ ਲਈ ਲੋਕ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2019 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਹਾਸਲ ਕਰ ਕੇ ਕੇਂਦਰ ’ਚ ਆਪਣੀ ਸਰਕਾਰ ਬਣਾਏਗੀ।
ਜਲੰਧਰ-ਅੰਮ੍ਰਿਤਸਰ ਲੋਕ ਸਭਾ ਚੋਣਾਂ ’ਚ ਕਾਂਗਰਸ ਨੂੰ ਲੱਗੇਗਾ ਕਰਾਰਾ ਝਟਕਾ : ਛਾਬੜਾ, ਨਾਗੀ
NEXT STORY