ਜਲੰਧਰ (ਹਰਸ਼)-ਜ਼ਿੰਦਗੀ ’ਚ ਸਫਲਤਾ ਹਾਸਲ ਕਰਨ ਲਈ ਅਨੁਸ਼ਾਸਨ, ਸਖਤ ਮਿਹਨਤ ਤੇ ਚੰਗੇ ਮਾਰਗ ਦਰਸ਼ਨ ਦੀ ਵਧੇਰੇ ਜ਼ਰੂਰਤ ਹੁੰਦੀ ਹੈ ਤੇ ਇਨ੍ਹਾਂ ਗੁਣਾਂ ਨੂੰ ਅਸੀਂ ਅਧਿਆਪਕਾਂ ਦੀ ਰਹਿਨੁਮਾਈ ’ਚ ਰਹਿ ਕੇ ਸਹਿਜੇ ਹੀ ਪ੍ਰਾਪਤ ਕਰ ਸਕਦੇ ਹਾਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਪ੍ਰਿੰ. ਜਸਪਾਲ ਜੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ਼ਾਹਕੋਟ ਦੀ ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਇਸ ਉਮਰ ’ਚ ਕੀਤੀ ਗਈ ਮਿਹਨਤ ਉਨ੍ਹਾਂ ਨੂੰ ਜ਼ਿੰਦਗੀ ’ਚ ਸਫਲਤਾ ਹਾਸਲ ਕਰਨ ’ਚ ਸਹਾਈ ਹੁੰਦੀ ਹੈ। ਇਸ ਮੌਕੇ ਪ੍ਰਿੰ. ਜਸਪਾਲ ਜੀਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਟ ਪੇਸ਼ ਕੀਤੀ। ਇਸ ਮੌਕੇ ਵਾਈਸ ਪ੍ਰਿੰ. ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਸ਼ੰਟੀ, ਸਾਬਕਾ ਸਰਪੰਚ ਬਲਦੇਵ ਸਿੰਘ ਨੰਡਾ, ਡੀ. ਪੀ. ਈ. ਸੁਖਵਿੰਦਰਪ੍ਰੀਤ ਸਿੰਘ, ਡਾ. ਜਸਵੰਤ ਸਿੰਘ, ਸਰਪੰਚ ਹਰਦੇਵ ਸਿੰਘ, ਸਰਪੰਚ ਜਸਪਾਲ ਸਿੰਘ, ਨੰਬਰਦਾਰ ਗੁਰਚਰਨ ਸਿੰਘ, ਗਿਆਨ ਸਿੰਘ ਚੰਦੀ, ਬਲਾਕ ਸੰਮਤੀ ਮੈਂਬਰ ਮੁਖਤਿਆਰ ਸਿੰਘ, ਸੀ. ਐੱਮ. ਸੀ. ਚੇਅਰਮੈਨ ਜਸਵਿੰਦਰ ਸਿੰਘ, ਸਰਪੰਚ ਸੁਰਿੰਦਰ ਸਿੰਘ ਬਦਲੀ, ਜਸਵੰਤ ਸਿੰਘ, ਗੁਰਨਾਮ ਸਿੰਘ, ਰਣਜੀਤ ਸਿੰਘ ਰੇਸ਼ਮ ਸਿੰਘ, ਜਸਵਿੰਦਰ ਸਿੰਘ, ਠਾਕਰ ਸਿੰਘ, ਜਸਪਾਲ ਸਿੰਘ, ਕਸ਼ਮੀਰ ਸਿੰਘ, ਹੈੱਡਮਾਸਟਰ ਗੌਰਵ ਕੁਮਾਰ ਤੇ ਸਕੂਲ ਸਟਾਫ ਹਾਜ਼ਰ ਸੀ।
ਦੋਆਬਾ ਕਾਲਜ ਦੀ ਖੋ-ਖੋ ਟੀਮ ਨੇ ਜੀ. ਐੱਨ. ਡੀ. ਯੂ. ’ਚ ਜਿੱਤਿਆ ਗੋਲਡ
NEXT STORY