ਜਲੰਧਰ (ਮੁਨੀਸ਼)-ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ ਵੈਨ ਅੱਜ ਕਮਿਊਨਿਟੀ ਹੈਲਥ ਸੈਂਟਰ ਬਡ਼ਾ ਪਿੰਡ ਵਿਖੇ ਪੁੱਜੀ। ਇਸ ਮੌਕੇ ਸੰਬੋਧਨ ਕਰਦੇ ਹੋਏ ਕਾਰਜਕਾਰੀ ਐੱਸ. ਐੱਮ. ਓ. ਡਾ. ਅਵਿਨਾਸ਼ ਮੰਗੋਤਰਾ ਨੇ ਲੋਕਾਂ ਨੂੰ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਲਈ ਅਪੀਲ ਕੀਤੀ ਅਤੇ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨਸ਼ਿਆਂ ਤੋਂ ਪੀਡ਼ਤ ਲੋਕਾਂ ਦੇ ਇਲਾਜ ਲਈ ਸਮਾਜ ਤੋਂ ਮਦਦ ਮੰਗੀ ਅਤੇ ਦੱਸਿਆ ਕਿ ਇਸ ਦੇ ਇਲਾਜ ਲਈ ਸਰਕਾਰ ਵੱਲੋਂ ਜ਼ਿਲਾ ਪੱਧਰ ’ਤੇ ਡੀ. ਅਡਿਕਸ਼ਨ ਸੈਂਟਰ ਖੋਲ੍ਹੇ ਗਏ ਹਨ। ਇਸ ਮੌਕੇ ਮੈਡੀਕਲ ਅਫਸਰ ਡਾ. ਜਸਵਿੰਦਰ ਕੌਰ, ਡਾ. ਰਾਹੁਲ ਮੈਡੀਕਲ ਅਫਸਰ, ਆਯੁਵੈਦਿਕ ਮੈਡੀਕਲ ਅਫਸਰ ਡਾ. ਬਲਜਿੰਦਰ ਸਿੰਘ, ਆਯੁਰਵੈਦਿਕ ਮੈਡੀਕਲ ਅਫਸਰ ਡਾ. ਤਨੂੰ ਬਾਬਰੇ, ਲੈਬ ਟਕਨੀਸ਼ੀਅਨ ਰਮਨ ਕੁਮਾਰ, ਹੈਲਥ ਸੁਪਰਵਾਈਜ਼ਰ ਜਗਤ ਰਾਮ ਭੱਟੀ, ਹੈਲਥ ਸੁਪਰਵਾਈਜ਼ਰ ਸਤਨਾਮ, ਬਲਾਕ ਐਕਸਟੈਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ ਅਤੇ ਸਮੂਹ ਸਟਾਫ ਮੌਜੂਦ ਸੀ।
ਸਰਵਰ ਠੱਪ ਹੋਣ ਨਾਲ ਸਾਢੇ 4 ਘੰਟੇ ਬੰਦ ਰਹੇ ਰਿਜ਼ਰਵੇਸ਼ਨ ਕੇਂਦਰ ਦੇ ਕੰਪਿਊਟਰ
NEXT STORY