ਜਲੰਧਰ (ਚੋਪੜਾ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਪੀਰਦਾਦ ’ਚ ਸਾਲਾਨਾ ਸਮਾਗਮ ਦਾ ਆਯੋਜਨ ਹੋਇਆ ਜਿਸ ਵਿਚ ਹਲਕਾ ਵਿਧਾਇਕ ਸੁਸ਼ੀਲ ਰਿੰਕੂ ਮੁੱਖ ਮਹਿਮਾਨ ਵਜੋਂ ਪੁੱਜੇ। ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ਭੰਗੜਾ, ਸਕਿੱਟ, ਗਿੱਧੇ ਸਣੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰ ਲੋਕਾਂ ਦੀ ਵਾਹ-ਵਾਹ ਲੁੱਟੀ। ਸਕੂਲ ਦੀ ਪ੍ਰਿੰਸੀਪਲ ਰਜਨੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਤੇ ਪ੍ਰੋਗਰਾਮ ਵਿਚ ਸ਼ਾਮਲ ਹੋਏ ਪਤਵੰਤਿਆਂ ਤੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪੜ੍ਹਾਈ, ਖੇਡਾਂ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਵਿਧਾਇਕ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਸਿੱਖਿਆ ਦਾ ਪੱਧਰ ਉਪਰ ਚੁੱਕਣ ਲਈ ਯਤਣਸ਼ੀਲ ਹਨ। ਸਰਕਾਰੀ ਸਕੂਲਾਂ ਦੇ ਵਿਕਾਸ ਵਿਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਗੁਰਦਿਲਪ੍ਰੀਤ ਸਿੰਘ ਬਾਜਵਾ, ਬਲਵੀਰ ਅੰਗੁਰਾਲ, ਅੰਕੁਰ ਮਿਸ਼ਰਾ, ਬਸਤੀ ਬਾਵਾ ਖੇਲ ਸੈਂਟਰ ਦੇ ਹੈੱਡ ਟੀਚਰ ਦਵਿੰਦਰ ਕੁਮਾਰ, ਸੀ. ਐੈੱਮ. ਟੀ. ਰਾਕੇਸ਼ ਕੁਮਾਰ ਤੇ ਹੋਰ ਵੀ ਮੌਜੂਦ ਸਨ।
ਟਰੈਫਿਕ ਪੁਲਸ ਨੇ ਪੇਸ਼ ਕੀਤੀ ਈਮਾਨਦਾਰੀ ਦੀ ਮਿਸਾਲ
NEXT STORY