ਜਲੰਧਰ (ਜ. ਬ.)-ਨੇਡ਼ਲੇ ਪਿੰਡ ਬੁੰਡਾਲਾ ਮੰਜਕੀ ’ਚ ਵੀਰਵਾਰ ਦੇਰ ਰਾਤ ਪਿੰਡ ਦੇ ਸਾਬਕਾ ਸਰਪੰਚ ਰਵਿੰਦਰ ਕੁਮਾਰ ਦੀ ਜੰਡਿਆਲਾ ਰੋਡ ’ਤੇ ਪੇਂਟ ਦੀ ਦੁਕਾਨ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਘਰ ਗਏ। ਕਰੀਬ 11 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ ’ਚ ਅੱਗ ਲੱਗੀ ਹੈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ ਤੇ ਦੁਕਾਨ ਦਾ ਸ਼ਟਰ ਵੀ ਅੱਗ ਦੇ ਸੇਕ ਨਾਲ ਟੁੱਟ ਕੇ ਡਿੱਗ ਗਿਆ। ਉਨ੍ਹਾਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਪਰ ਜਦੋਂ ਤੱਕ ਗੱਡੀ ਆਈ, ਦੁਕਾਨ ’ਚ ਪਿਆ ਸਾਰਾ ਸਾਮਾਨ ਸਡ਼ ਕੇ ਸੁਆਹ ਹੋ ਗਿਆ ਸੀ। ਅੰਦਰ ਪਈ 20,000 ਰੁਪਏ ਦੀ ਨਕਦੀ ਵੀ ਅੱਗ ਨਾਲ ਸਡ਼ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ 15 ਲੱਖ ਦਾ ਨੁਕਸਾਨ ਹੋ ਗਿਆ ਹੈ।
ਅੱਤਵਾਦ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਨੂੰ ਬਖਸ਼ਿਆ ਨਹੀਂ ਜਾਵੇਗਾ : ਰਾਕੇਸ਼ ਰਾਠੌਰ
NEXT STORY