ਜਲੰਧਰ (ਸੂਰੀ)-ਦੇਸ਼ ਦੇ ਇਕ ਨਿੱਜੀ ਨਿਊਜ਼ ਚੈਨਲ ਵਲੋਂ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਐੱਮ. ਪੀ. ਸੰਤੋਖ ਸਿੰਘ ਚੌਧਰੀ ਦੇ ਕੀਤੇ ਗਏ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਵੱਡਾ ਭੂਚਾਲ ਦੇਖਣ ਨੂੰ ਮਿਲ ਰਿਹਾ ਹੈ। ਚੈਨਲ ਵਲੋਂ ਕੀਤੇ ਗਏ ਸਟਿੰਗ ਆਪ੍ਰੇਸ਼ਨ ਦੌਰਾਨ ਐੱਮ. ਪੀ. ਚੌਧਰੀ ਕੇਂਦਰ ਦੀ ਭਾਜਪਾ ਸਰਕਾਰ ਵਿਚ ਗਲਤ ਕੰਮ ਨਾ ਹੋਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਸਟਿੰਗ ਕਰਨ ਵਾਲੇ ਪੱਤਰਕਾਰ ਨੂੰ ਉਸ ਦੀ ਫੇਵਰ ਕਰਨ ਬਦਲੇ ਚੋਣ ਫੰਡ ਦੇਣ ਦੀ ਗੱਲ ਕੀਤੀ ਗਈ ਹੈ। ਇਸ ਵੀਡੀਓ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਵਲੋਂ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਲਾਹਦਡ਼ਾ ਅਤੇ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਦੀ ਅਗਵਾਈ ਹੇਠ ਭੋਗਪੁਰ ਵਿਚ ਮੈਂਬਰ ਪਾਰਲੀਮੈਂਟ ਜਲੰਧਰ ਸੰਤੋਖ਼ ਸਿੰਘ ਚੌਧਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਪਾਰਟੀ ਦੇ ਸੰਮਤੀ ਮੈਂਬਰ ਰਾਸ਼ਟਰੀ ਸ਼ਾਹ ਮਾਰਗ ’ਤੇ ਭੋਗਪੁਰ ਵਿਚਲੇ ਆਦਮਪੁਰ ਟੀ ਪੁਆਇੰਟ ਚੌਕ ਵਿਚ ਇਕੱਤਰ ਹੋਏ। ਅਕਾਲੀ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ। ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਲਾਹਦਡ਼ਾ ਅਤੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਨੇ ਕਿਹਾ ਕਿ ਇਕ ਹਿੰਦੀ ਚੈਨਲ ਵੱਲੋਂ ਪ੍ਰਸਾਰਿਤ ਕੀਤੇ ਗਏ ਇਸ ਸਟਿੰਗ ਨਾਲ ਕਾਂਗਰਸ ਪਾਰਟੀ ਦਾ ਭ੍ਰਿਸ਼ਟਾਚਾਰੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ। ਮੋਦੀ ਸਰਕਾਰ ’ਤੇ ਝੂਠੇ ਦੋਸ਼ ਲਾਉਣ ਵਾਲੀ ਕਾਂਗਰਸ ਪਾਰਟੀ ਦਾ ਅਸਲ ਚਿਹਰਾ ਦੇਸ਼ ਦੇ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ। ਅਗਾਮੀ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਣਗੇ। ਇਸ ਮੌਕੇ ਸੰਮਤੀ ਮੈਂਬਰ ਪਰਮਜੀਤ ਪੰਮਾ, ਸੰਦੀਪ ਸਿੰਘ ਖੁਰਲਾਂ, ਨਰਿੰਦਰ ਸਿੰਘ ਰਾਜਪੁਰ, ਅਮਰਜੀਤ ਸਿੰਘ ਲਡ਼ੋਆ, ਸੁਖਜਿੰਦਰ ਸਿੰਘ ਧਾਮੀ, ਸੁਰਿੰਦਰ ਸਿੰਘ ਕੁਰੇਸ਼ੀਆਂ, ਗੁਰਮੁੱਖ ਸਿੰਘ, ਨਰਿੰਦਰ ਸਿੰਘ ਭਟਨੂਰਾ, ਜਗਜੀਤ ਸਿੰਘ ਗੋਲਡੀ, ਸੁਖਜਿੰਦਰ ਸਿੰਘ ਜੰਡੀਰ ਤੇ ਕੁਲਵੰਤ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ।
ਮਾਮਲਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਦਾ
NEXT STORY