ਜਲੰਧਰ (ਰੱਤਾ)-ਸਿਹਤ ਵਿਭਾਗ ਵਲੋਂ ਵਿਸ਼ਵ ਟੀ. ਬੀ. ਦਿਵਸ ਮੌਕੇ ਸਥਾਨਕ ਕਪੂਰਥਲਾ ਚੌਕ ਕੋਲ ਸਥਿਤ ਐੈੱਨ. ਐੈੱਚ. ਐੱਸ. ਹਸਪਤਾਲ ’ਚ ਆਯੋਜਿਤ ਇਕ ਪ੍ਰੋਗਰਾਮ ’ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਮੁੱਖ ਮਹਿਮਾਨ ਸਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੀ ਪ੍ਰਧਾਨਗੀ ਹੇਠ ਤੇ ਜ਼ਿਲਾ ਟੀ. ਬੀ. ਅਧਿਕਾਰੀ ਡਾ. ਰਾਜੀਵ ਸ਼ਰਮਾ ਦੀ ਦੇਖ-ਰੇਖ ’ਚ ਹਸਪਤਾਲ ਦੇ ਆਡੀਟੋਰੀਅਮ ’ਚ ਆਯੋਜਿਤ ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਸ਼੍ਰੀ ਸ਼ਰਮਾ, ਹਸਪਤਾਲ ਦੇ ਡਾਇਰੈਕਟਰ ਡਾ. ਸੰਦੀਪ ਗੋਇਲ, ਡਾ. ਨਵੀਨ ਚਿਟਕਾਰਾ, ਡਾ. ਸ਼ੁਭਾਂਗ ਅਗਰਵਾਲ, ਚਾਈਲਡ ਸਪੈਸ਼ਲਿਸਟ ਡਾ. ਟੀ. ਐੈੱਸ. ਰੰਧਾਵਾ, ਐੈੱਸ. ਐੱਮ. ਓ. ਡਾ. ਰਮਨ ਸ਼ਰਮਾ ਤੇ ਹੋਰ ਪਤਵੰਤਿਆਂ ਨੇ ਸ਼ਮਾ ਰੌਸ਼ਨ ਕਰ ਕੇ ਕੀਤੀ। ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੀ. ਬੀ. ’ਤੇ ਕਾਬੂ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ ਤੇ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਸਰਗਰਮੀਆਂ ਤੇਜ਼ ਕਰੇ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਟੀ. ਬੀ. ਦੀ ਜਾਂਚ ਤੇ ਪੂਰਾ ਇਲਾਜ ਸਰਕਾਰੀ ਸਿਹਤ ਕੇਂਦਰਾਂ ’ਚ ਬਿਲਕੁਲ ਮੁਫਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੋ ਰੋਗੀ ਦਵਾਈ ਖਾਣੀ ’ਚ ਹੀ ਛੱਡ ਦਿੰਦੇ ਹਨ ਉਨ੍ਹਾਂ ਨੂੰ ਹੋਰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਲਾ ਟੀ. ਬੀ. ਅਧਿਕਾਰੀ ਰਾਜੀਵ ਸ਼ਰਮਾ ਨੇ ਰਿਵਾਈਜ਼ਡ ਨੈਸ਼ਨਲ ਟੀ. ਬੀ. ਕੰਟਰੋਲ ਪ੍ਰੋਗਰਾਮ ਤੇ ਜ਼ਿਲੇ ’ਚ ਸਥਾਪਿਤ ਕੀਤੇ ਗਏ ਨਵੇਂ ਟ੍ਰੀਟਮੈਂਟ ਯੂਨਿਟ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਤੇ ਇਸ ਪ੍ਰੋਗਰਾਮ ’ਚ ਸਹਿਯੋਗ ਦੇ ਰਹੇ ਗੈਰ ਸਰਕਾਰੀ ਸੰਗਠਨਾਂ ਦਾ ਧੰਨਵਾਦ ਪ੍ਰਗਟ ਕੀਤਾ।ਇਸ ਮੌਕੇ ਮੈਡੀਕਲ ਆਫੀਸਰਜ਼, ਪ੍ਰਾਈਵੇਟ ਡਾਕਟਰਾਂ ਸਣੇ ਕਈ ਪਤਵੰਤੇ ਵਿਅਕਤੀ ਮੌਜੂਦ ਸਨ।
ਨੋ ਐਂਟਰੀ ਜ਼ੋਨ ਦੇ ਬੋਰਡ ਲੱਗੇ ਹੋਣ ਦੇ ਬਾਵਜੂਦ ਦਾਖਲ ਹੋ ਰਹੇ ਹੈਵੀ ਵ੍ਹੀਕਲ
NEXT STORY