ਜਲੰਧਰ (ਵੇਦ ਪ੍ਰਕਾਸ਼)-ਗੁਰਦੁਆਰਾ ਸ੍ਰੀ ਅਕਾਲ ਜੋਤ ਬੂੰਗਾ ਬਰਾਂਚ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਚਹੇੜੂ ਵਿਖੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਜਥੇਦਾਰ ਸੁਖਦੇਵ ਸਿੰਘ ਦੀ ਅਗਵਾਈ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਹੋਏ ਇਸ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਪੰਥ ਪ੍ਰਸਿੱਧ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਕੀਰਤਨ ਤੇ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ। ਜਥੇਦਾਰ ਸੁਖਦੇਵ ਸਿੰਘ ਨੇ ਦਮਦਮੀ ਟਕਸਾਲ ਦੇ ਮਹਾਨ ਵਿਦਵਾਨ ਗਿਆਨੀ ਹਰਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਹਾਜ਼ਰ ਧਾਰਮਕ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ।
ਰੈਲੀ ’ਚ ਹਿੰਦੂ ਧਰਮ ਦਾ ਅਪਮਾਨ, ਭਾਜਪਾ ਵਰਕਰਾਂ ਵਲੋਂ ਵਿਰੋਧ
NEXT STORY