ਜਲੰਧਰ (ਚਾਵਲਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸੇ ਦੇ ਸਾਜਨਾ ਦਿਵਸ ਸਬੰਧੀ 7 ਦਿਨਾ ਸਮਾਗਮ ਕਰਵਾਏ ਗਏ, ਜਿਸ ’ਚ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੇ ਉਤਸ਼ਾਹ ਨਾਲ ਵੱਡੀ ਗਿਣਤੀ ’ਚ ਸ਼ਾਮਲ ਹੋ ਕੇ ਸਮਾਗਮ ਦਾ ਆਨੰਦ ਮਾਣਿਆ। ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਭਾਈ ਦਲਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਆਸਟਰੇਲੀਆ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਮਹਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਨਿਰਮਲ ਸਿੰਘ ਮੁਕਤਸਰ ਵਾਲੇ ਤੇ ਭਾਈ ਸੁਖਬੀਰ ਸਿੰਘ ਆਦਿ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਜਥੇ. ਜਗਜੀਤ ਸਿੰਘ ਗਾਬਾ, ਕੰਵਲਜੀਤ ਸਿੰਘ ਟੋਨੀ, ਸਤਪਾਲ ਸਿੰਘ ਸਿਦਕੀ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ ਨੀਟੂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਨਮਾਨਤ ਕੀਤਾ। ਇਨ੍ਹਾਂ ਸਮਾਗਮਾਂ ’ਚ ਪ੍ਰਧਾਨ ਛਨਬੀਰ ਸਿੰਘ ਖਾਲਸਾ, ਅਰਵਿੰਦਰ ਸਿੰਘ ਰੇਰੂ, ਭਜਨ ਸਿੰਘ ਨੰਦਰਾ, ਮਹਿੰਦਰ ਸਿੰਘ ਰੇਰੂ, ਜਗਜੀਤ ਸਿੰਘ, ਰਜਿੰਦਰ ਸਿੰਘ ਸਭਰਵਾਲ, ਮਨਜੀਤ ਸਿੰਘ ਪਾਲ, ਸੁਰਿੰਦਰ ਸਿੰਘ ਗੁਲਾਟੀ, ਰਘੁਬੀਰ ਸਿੰਘ ਠੇਕੇਦਾਰ, ਤਜਿੰਦਰ ਸਿੰਘ ਭਸੀਨ, ਜਸਬੀਰ ਸਿੰਘ, ਦਿਲਬਾਗ ਸਿੰਘ ਬਾਗੀ, ਜਸਬੀਰ ਸਿੰਘ ਦਿੱਲੀ, ਗੁਨਜੀਤ ਸਿੰਘ ਸਚਦੇਵਾ, ਤਜਿੰਦਰ ਸਿੰਘ ਲੱਕੀ, ਗੁਰਪ੍ਰੀਤ ਸਿੰਘ ਡਿਪਟੀ, ਕੰਵਲਜੀਤ ਸਿੰਘ ਖਾਲਸਾ, ਦਲਬੀਰ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ ਚਾਵਲਾ, ਗੁਰਦੀਪ ਸਿੰਘ ਸਭਰਵਾਲ, ਕੰਵਲਜੀਤ ਸਿੰਘ ਸੇਠੀ ਆਦਿ ਸਮਾਗਮ ਨੂੰ ਸੁਚਾਰੂ ਰੂਪ ’ਚ ਚਲਾਉਣ ਲਈ ਵਿਸ਼ੇਸ਼ ਸਹਿਯੋਗ ਦੇ ਰਹੇ ਸਨ।
ਪਿੰਡ ਗਿੱਲਾਂ ਵਿਖੇ ਅੱਖਾਂ, ਸ਼ੂਗਰ ਤੇ ਦਿਲ ਦੀਆਂ ਬੀਮਾਰੀਆਂ ਦਾ ਕੈਂਪ ਆਯੋਜਿਤ
NEXT STORY