ਜਲੰਧਰ (ਤਰੇਹਣ, ਟੁੱਟ)-ਸਬਾਨਾ ਬੀਜ ਕੰਪਨੀ ਵਲੋਂ ਪਿੰਡ ਪਰਜੀਆਂ ਕਲਾਂ ਵਿਖੇ ਕੰਪਨੀ ਦੇ ਸਟੇਟ ਸੇਲ ਮੈਨੇਜਰ ਰਾਜੇਸ਼ ਬਾਬੂ ਤੇ ਮੈਨੇਜਰ ਅਭੀਸ਼ੇਕ ਦੀ ਸਰਪ੍ਰਸਤੀ ਹੇਠ ਇਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਨੇ ਹਿੱਸਾ ਲਿਆ। ਇਸ ਸਮੇਂ ਉਕਤ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਵਾ 127 ਪ੍ਰੋ ਤੇ 134 ਪ੍ਰੋ ਸਮਾਰਟ ਝੋਨੇ ਦੀਆਂ ਕਿਸਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਇਹ ਕਿਸਮਾਂ ਬੀਮਾਰੀਆਂ ਪ੍ਰਤੀ ਸਹਿਣਸ਼ੀਲ ਹਨ, ਘੱਟ ਸਮੇਂ ਵਿਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਰਾਮ ਲੋਕ ਸਿੰਘ, ਬਾਬੂ ਸਿੰਘ, ਜਤਿੰਦਰ ਸਿੰਘ ਤੇ ਗੁਰਸਿਮਰਨ ਸਿੰਘ ਦਾ ਝੋਨੇ ਤੇ ਕਣਕ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਨਾ ਸਾੜਨ ਤੇ ਵਾਤਾਵਰਣ ਦੀ ਸ਼ੁੱਧਤਾ ਵਿਚ ਹਿੱਸਾ ਪਾਉਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।
ਖਾਲਸੇ ਦੇ ਸਾਜਨਾ ਦਿਵਸ ਸਬੰਧੀ ਹੋਏ 7 ਦਿਨਾ ਸਮਾਗਮ
NEXT STORY