ਜਲੰਧਰ,(ਰੱਤਾ)– ਪਿਛਲੇ ਕਈ ਦਿਨਾਂ ਤੋਂ ਜਾਰੀ ਕੋਰੋਨਾ ਦਾ ਕਹਿਰ ਖਤਮ ਹੁੰਦਾ ਦਿਖਾਈ ਨਹੀਂ ਦੇ ਰਿਹਾ। ਸੋਮਵਾਰ ਨੂੰ ਜ਼ਿਲੇ ਦੇ ਜਿਥੇ 53 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ ਇਸ ਵਾਇਰਸ ਨੇ ਇਕ ਹੋਰ ਮਰੀਜ਼ ਦੀ ਜਾਨ ਲੈ ਲਈ। ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਸੋਮਵਾਰ ਕੁੱਲ 69 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 6 ਦੂਜੇ ਸੂਬਿਆਂ ਨਾਲ ਸਬੰਧਤ ਪਾਏ ਗਏ। ਡਾ. ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਹਸਪਤਾਲ ਵਿਚ ਇਲਾਜ ਅਧੀਨ ਸੈਂਟਰਲ ਟਾਊਨ ਨਿਵਾਸੀ 66 ਸਾਲਾ ਰਮਨ ਧਵਨ ਨੇ ਦਮ ਤੋੜ ਦਿੱਤਾ।
2447 ਦੀ ਰਿਪੋਰਟ ਆਈ ਨੈਗੇਟਿਵ ਅਤੇ 101 ਨੂੰ ਮਿਲੀ ਛੁੱਟੀ
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ 2447 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ ਿਵਚੋਂ 101 ਨੂੰ ਛੁੱਟੀ ਦੇ ਦਿੱਤੀ ਗਈ ਅਤੇ ਵਿਭਾਗ ਨੇ 970 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਕੁੱਲ ਸੈਂਪਲ-290086
ਨੈਗੇਟਿਵ ਆਏ-260389
ਪਾਜ਼ੇਟਿਵ ਆਏ-15251
ਡਿਸਚਾਰਜ ਹੋਏ-14218
ਮੌਤਾਂ ਹੋਈਆਂ-471
ਐਕਟਿਵ ਕੇਸ-562
ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਾਧੂ ਸਿੰਘ ਧਰਮਸੌਤ ਨੂੰ ਸਲਾਖਾਂ ਪਿੱਛੇ ਸੁੱਟਾਂਗੇ : ਸੁਖਬੀਰ
NEXT STORY