ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਲਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧ ਵਿਚ ਵੀਰਵਾਰ ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਮਹਾਜਨ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਮੀਟਿੰਗ ਦੌਰਾਨ ਸਮਾਗਮ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ, ਜਾਣੋ ਪੂਰੀ ਸੂਚੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਦੇ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਉਪਲੱਬਧੀਆਂ ਦਰਸਾਉਣ ਵਾਲੀਆਂ ਝਾਕੀਆਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਧ ਤੋਂ ਵੱਧ ਗਿਣਤੀ ਵਿਚ ਸਕੂਲਾਂ ਅਤੇ ਕਾਲਜਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਵਿਦਿਆਰਥੀਆਂ ਵਿਚ ਦੇਸ਼ਭਗਤੀ ਦੀ ਭਾਵਨਾ ਜਾਗ੍ਰਿਤ ਹੋ ਸਕੇ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੇ ਉਪਲੱਬਧੀ ਹਾਸਲ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਕੀਤਾ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਨਗਰ ਨਿਗਮ ਨੂੰ ਪ੍ਰੋਗਰਾਮ ਸਥਾਨ ਦੇ ਨਾਲ-ਨਾਲ ਚੌਕ-ਚੌਰਾਹਿਆਂ ਦੀ ਸਾਫ਼-ਸਫ਼ਾਈ, ਸਜਾਵਟ, ਰੌਸ਼ਨੀ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੋਗਰਾਮ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਦਵਾਈਆਂ ਅਤੇ ਐਂਬੂਲੈਂਸ ਦੀ ਵਿਵਸਥਾ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਨਹੀਂ ਆਉਣਗੀਆਂ ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਸਣੇ ਕਈ ਟਰੇਨਾਂ, ਪੜ੍ਹੋ ਪੂਰੀ ਲਿਸਟ
ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਸ ਵਿਭਾਗ ਨੂੰ ਸਮਾਗਮ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਵਿਭਾਗ ਨੂੰ ਰਿਹਰਸਲ ਦੌਰਾਨ ਸੁਚਾਰੂ ਪ੍ਰਬੰਧਾਂ ਲਈ ਆਪਣਾ ਇਕ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਇਸ ਦੌਰਾਨ ਜ਼ਿਲਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਐੱਸ. ਡੀ. ਐੱਮ.-2 ਬਲਬੀਰ ਰਾਜ ਸਿੰਘ, ਐੱਸ. ਡੀ. ਐੱਮ.-1 ਰਣਦੀਪ ਸਿੰਘ ਹੀਰ, ਏ. ਡੀ. ਸੀ. ਪੀ. (ਹੈੱਡ ਕੁਆਰਟਰ) ਸੁਖਵਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਹਾਕਮ ਥਾਪਰ, ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਰੈਵੇਨਿਊ ਅਧਿਕਾਰੀ ਨਵਦੀਪ ਸਿੰਘ ਭੋਗਲ ਦੇ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਘਟਨਾ, ਰੇਲਵੇ ਫਾਟਕ ਕੋਲ ਗੈਂਗਵਾਰ, ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਗਾ ਦੇ ਪਿੰਡ ਬੁੱਘੀਪੁਰਾ 'ਚ ਪਹਿਲੀ ਵਾਰ ਹੋਈ ਗ੍ਰਾਮ ਸਭਾ, ਸਰਪੰਚ ਦਾ ਫ਼ਰਮਾਨ ਸੁਣ ਸਭ ਦੇ ਉਡੇ ਹੋਸ਼
NEXT STORY