ਜਲੰਧਰ (ਵਿਸ਼ੇਸ਼) - ਲੁਧਿਆਣਾ ਵਿਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਘਟਨਾ ਵਿਰੁੱਧ ਪੰਜਾਬ ਭਰ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿਚ ਦਲਿਤ ਸੰਗਠਨਾਂ ਵਲੋਂ ਅੱਜ ਜਲੰਧਰ ਸ਼ਹਿਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਗੋਰਾ ਅਤੇ ਭੀਮ ਕ੍ਰਾਂਤੀ ਸੈਨਾ ਦੇ ਪ੍ਰਧਾਨ ਗੌਰਵ ਵਾਲਮੀਕਿ ਨੇ ਦੱਸਿਆ ਕਿ ਵੀਰਵਾਰ ਯਾਨੀ ਅੱਜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਲੰਧਰ ਸ਼ਹਿਰ ਪੂਰਨ ਤੌਰ ’ਤੇ ਬੰਦ ਰਹੇਗਾ। ਉਨ੍ਹਾਂ ਸਮੂਹ ਨਗਰ ਨਿਵਾਸੀਆਂ ਅਤੇ ਵਪਾਰਕ ਅਦਾਰਿਆਂ ਨੂੰ ਇਸ ਬੰਦ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
ਇਸ ਸਬੰਧ ਵਿਚ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਅਤੇ ਕਾਲਜਾਂ ਨੂੰ ਬੰਦ ਤੋਂ ਮੁਕਤ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਸਟੋਰ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਵੀ ਆਮ ਵਾਂਗ ਜਾਰੀ ਰਹਿਣਗੀਆਂ। ਬੰਦ ਦੇ ਐਲਾਨ ਨੂੰ ਦੇਖਦਿਆਂ ਪੁਲਸ ਅਤੇ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ। ਦੱਸ ਦੇਈਏ ਕਿ 'ਭੀਮ ਕ੍ਰਾਂਤੀ ਸੇਨਾ' ਦੇ ਪ੍ਰਧਾਨ ਗੌਰਵ ਨੇ ਦੋਸ਼ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਆਪਣੀ ਰਾਜਨੀਤੀ ਚਮਕਾਉਣ ਲਈ ਅਜਿਹੀਆਂ ਘਟਨਾਵਾਂ ਕਰਵਾ ਰਹੀਆਂ ਹਨ ਅਤੇ ਪੁਲਸ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ 'ਚ ਹੀ ਬੰਦ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਜੇਕਰ ਪੁਲਸ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਇਸ ਅੰਦੋਲਨ ਨੂੰ ਸੂਬਾ ਪੱਧਰ 'ਤੇ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ ਦਸਤਾਵੇਜ਼ ਹੋਏ ਰਜਿਸਟਰਡ
NEXT STORY