ਜਲੰਧਰ (ਸੋਨੂੰ,ਰਾਣਾ ਭੋਗਪੁਰੀਆ )- ਪੰਜਾਬ ਦੇ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਮੌਕੇ 'ਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਦੀ ਭੰਨਤੋੜ ਦੇ ਵਿਰੋਧ ਵਿਚ ਪੂਰੇ ਦਲਿਤ ਸਮਾਜ 'ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਜਲੰਧਰ ਬੰਦ ਕੀਤਾ ਗਿਆ ਹੈ। ਕਿਸੇ ਵੀ ਕਾਰੋਬਾਰੀ ਨੇ ਸ਼ਹਿਰ ਦੀਆਂ ਦੁਕਾਨਾਂ, ਬਾਜ਼ਾਰਾਂ ਆਦਿ ਵਿੱਚ ਆਪਣਾ ਕਾਰੋਬਾਰ ਨਹੀਂ ਖੋਲ੍ਹਿਆ। ਸਵੇਰੇ 8 ਵਜੇ ਤੋਂ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਰ ਚੌਰਾਹੇ 'ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਬੰਦ ਸ਼ਾਮ 5 ਵਜੇ ਤੱਕ ਰਹੇਗਾ। ਇੱਥੇ ਦੱਸ ਦੇਈਏ ਕਿ ਮੈਡੀਕਲ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੇਣ ਜਾ ਰਹੇ ਵਿਦਿਆਰਥੀਆਂ ਲਈ ਸਹੂਲਤਾਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਇਨ੍ਹਾਂ ਲਈ ਕੋਈ ਪਾਬੰਦੀ ਨਹੀਂ ਲਗਾਈ ਗਈ।


ਵਾਲਮੀਕਿ ਅਤੇ ਰਵਿਦਾਸ ਭਾਈਚਾਰਿਆਂ ਸਮੇਤ ਹੋਰ ਸੰਗਠਨਾਂ ਨੇ ਇਸ ਬੰਦ ਦਾ ਸੱਦਾ ਦਿੱਤਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਮਾਜਿਕ ਸੰਸਥਾਵਾਂ ਨੇ ਬੰਦ ਦਾ ਸਮਰਥਨ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਦੇ ਸੰਯੁਕਤ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ ਕਿ ਅੱਜ ਪੂਰੇ ਸ਼ਹਿਰ ਵਿੱਚ 2 ਹਜ਼ਾਰ ਤੋਂ ਵੱਧ ਕਰਮਚਾਰੀ ਅਤੇ ਅਧਿਕਾਰੀ ਫੀਲਡ ਵਿੱਚ ਹਨ। ਹਰ ਚੌਰਾਹੇ 'ਤੇ ਭਾਰੀ ਫੋਰਸ ਤਾਇਨਾਤ ਹੈ, ਤਾਂ ਜੋ ਪੰਜਾਬ ਵਿੱਚ ਕੋਈ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ। ਜਲੰਧਰ ਬੰਦ ਸ਼ਾਂਤੀਪੂਰਵਕ ਚੱਲ ਰਿਹਾ ਹੈ।

ਟ੍ਰਾਂਸਪੋਰਟ ਦੀ ਗੱਲ ਕਰੀਏ ਤਾਂ ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ। ਜਲੰਧਰ ਵਿੱਚ, ਸਭ ਤੋਂ ਵੱਡੇ ਪ੍ਰਦਰਸ਼ਨ ਭਗਵਾਨ ਵਾਲਮੀਕਿ ਮਹਾਰਾਜ ਚੌਕ (ਜਯੋਤੀ ਚੌਕ), ਡਾ. ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ) ਅਤੇ ਸ੍ਰੀ ਗੁਰੂ ਰਵਿਦਾਸ ਚੌਕ ਵਿਖੇ ਕੀਤੇ ਜਾਣਗੇ। ਇਸ ਤੋਂ ਇਲਾਵਾ ਸਾਰੇ ਸਕੂਲਾਂ ਨੇ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰਦਰਸ਼ਨ ਕੁੱਲ 10 ਤੋਂ 11 ਥਾਵਾਂ 'ਤੇ ਕੀਤਾ ਜਾ ਰਿਹਾ ਹੈ। ਕਈ ਥਾਵਾਂ 'ਤੇ ਆਵਾਜਾਈ ਨੂੰ ਮੋੜ ਦਿੱਤਾ ਗਿਆ ਹੈ। ਜਿਸ ਕਾਰਨ ਸ਼ਹਿਰ ਅਤੇ ਸ਼ਹਿਰ ਤੋਂ ਬਾਹਰ ਟ੍ਰੈਫਿਕ ਦੀ ਸਮੱਸਿਆ ਨਹੀਂ ਰਹੇਗੀ। ਇਸੇ ਸਿਲਸਿਲੇ 'ਚ ਅੱਜ ਜਲੰਧਰ ਤੋਂ ਇਲਾਵਾ ਲੁਧਿਆਣਾ, ਮੋਗਾ, ਨਵਾਂਸ਼ਹਿਰ, ਫਗਵਾੜਾ ਤੇ ਹੁਸ਼ਿਆਰਪੁਰ ਬੰਦ ਦਾ ਸੱਦਾ ਦਿੱਤਾ ਗਿਆ। ਹੈ। 
ਉੱਥੇ ਹੀ ਭੋਗਪੁਰ ਦੀ ਗੱਲ ਕਰੀਏ ਤਾਂ ਭਰਪੂਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਸਾਰੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਹਨ ਅਤੇ ਸ਼ਹਿਰ ਵਿੱਚ ਪੂਰੀ ਤਰ੍ਹਾਂ ਸੰਨਾਟਾ ਛਾਇਆ ਹੋਇਆ ਹੈ। ਇਸ ਦੌਰਾਨ ਕੁਝ ਪ੍ਰਾਈਵੇਟ ਸਕੂਲ ਬੰਦ ਹਨ ਅਤੇ ਕੁਝ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਖੁੱਲ੍ਹੇ ਵੀ ਹੋਏ ਹਨ।
ਥਾਣੇ 'ਚ ਧਮਾਕਾ ਕਰਨ ਵਾਲੇ ਮੁਲਜ਼ਮ ਰੱਚ ਰਹੇ ਸੀ ਵੱਡੀ ਸਾਜ਼ਿਸ਼! ਹੈਂਡ ਗ੍ਰਨੇਡ ਤੇ ਆਧੁਨਿਕ ਹਥਿਆਰਾਂ ਨਾਲ ਕਾਬੂ
NEXT STORY