ਜਲੰਧਰ (ਬਿਊਰੋ): ਜਲੰਧਰ ਦੇ ਲੰਬਾ ਪਿੰਡ ਚੌਕ ਫਲਾਈਓਵਰ ਨੇੜੇ ਦੇਰ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬਾਈਕ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰੂ ਨਾਨਕਪੁਰਾ ਦੇ ਰਹਿਣ ਵਾਲੇ ਅਰੁਣ ਵਜੋਂ ਹੋਈ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਚਸ਼ਮਦੀਦ ਕਪਿਲ ਨੇ ਦੱਸਿਆ ਕਿ ਜਦੋਂ ਉਹ ਹਾਈਵੇਅ ਤੋਂ ਲੰਘ ਰਿਹਾ ਸੀ, ਤਾਂ ਉਸ ਨੇ ਦੇਖਿਆ ਕਿ ਲਗਭਗ 130 ਦੀ ਸਪੀਡ 'ਤੇ ਆ ਰਹੀ ਇੱਕ ਵੇਨਿਊ ਕਾਰ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਚਸ਼ਮਦੀਦ ਅਨੁਸਾਰ ਬਾਈਕ ਸਵਾਰ ਆਪਣੀ ਸਹੀ ਦਿਸ਼ਾ ਵਿੱਚ ਆ ਰਿਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਦੀ ਮੌਕੇ 'ਤੇ ਹੀ ਜਾਨ ਚਲੀ ਗਈ ਅਤੇ ਕਾਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਨੂੰ ਇਸ ਗੱਲ ਦਾ ਪਤਾ ਲੱਗ ਗਿਆ ਸੀ ਕਿ ਬਾਈਕ ਸਵਾਰ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਉਹ ਡਰ ਕੇ ਉੱਥੋਂ ਭੱਜ ਨਿਕਲਿਆ। ਘਟਨਾ ਦੇ ਕਰੀਬ ਇੱਕ ਘੰਟਾ ਬੀਤ ਜਾਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦੀ ਹੀ ਕਾਰ ਚਾਲਕ ਨੂੰ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਧੱਕਾ ਦੇ ਕੇ ਸੁੱਟਿਆ, ਟੁੱਟੀ ਰੀੜ੍ਹ ਦੀ ਹੱਡੀ...', ਬੰਦਾ ਫੜਨ ਗਈ ਪੁਲਸ 'ਤੇ ਪਰਿਵਾਰ ਦੇ ਗੰਭੀਰ ਇਲਜ਼ਾਮ
NEXT STORY