ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਨਾਲ-ਨਾਲ ਹੁਣ ‘ਬਲੈਕ ਫੰਗਸ’ ਦਾ ਵੀ ਖ਼ਤਰਾ ਵੱਧਣਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹੇ ’ਚ ਨਿੱਜੀ ਹਸਪਤਾਲਾਂ ’ਚ ਇਲਾਜ ਅਧੀਨ ‘ਬਲੈਕ ਫੰਗਸ’ ਨਾਲ ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਲੈਕ ਫੰਗਸ ਨਾਲ ਪੀੜਤ ਦੋ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਹੁਣ ਜ਼ਿਲ੍ਹੇ ’ਚ ਬਲੈਕ ਫੰਗਸ ਨਾਲ ਪੀੜਤ ਮਰਨ ਵਾਲਿਆਂ ਦੀ ਗਿਣਤੀ 4 ਹੋ ਗਈ ਹੈ। 
ਇਹ ਵੀ ਪੜ੍ਹੋ:  ਪੰਜਾਬ ’ਚ ਕੋਰੋਨਾ ਕਾਲ ਦਰਮਿਆਨ ਵਧਿਆ ‘ਬਲੈਕ ਫੰਗਸ’ ਦਾ ਖ਼ਤਰਾ, ਇੰਝ ਕਰੋ ਆਪਣਾ ਬਚਾਅ
ਸ਼ੁੱਕਰਵਾਰ ਨੂੰ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਮਹਾਨਗਰ ’ਚ ਦੋ ਨਿੱਜੀ ਹਸਪਤਾਲਾਂ ’ਚ ਇਲਾਜ ਅਧੀਨ 62 ਸਾਲਾ ਔਰਤ ਅਤੇ 50 ਸਾਲਾ ਔਰਤ ਦੀ ਮੌਤ ਹੋ ਗਈ। ਇਹ ਦੋਵੇਂ ਔਰਤਾਂ ਹੋਰ ਬੀਮਾਰੀਆਂ ਦੇ ਨਾਲ-ਨਾਲ ‘ਬਲੈਕ ਫੰਗਸ’ ਨਾਲ ਵੀ ਪੀੜਤ ਸਨ। 
ਇਹ ਹਨ ਬਲੈਕ ਫੰਗਸ ਦੇ ਲੱਛਣ 
ਅੱਖਾਂ ’ਚ ਤੇਜ਼ੀ ਨਾਲ ਸੜਨ ਪੈਣੀ। 
ਪਲਕਾਂ ਹੇਠਾਂ ਸੋਜ ਆਉਣੀ। 
ਅੱਖਾਂ ਦਾ ਲਾਲ ਹੋਣਾ। 
ਖ਼ੂਨ ਦੀ ਉਲਟੀ ਆਉਣਾ। 
ਦੰਦ ਢਿੱਲੇ ਹੋ ਜਾਣੇ। 
ਨੱਕ ਬੰਦ ਹੋਣਾ। 
ਇਹ ਵੀ ਪੜ੍ਹੋ:  ਜਲੰਧਰ ਵਿਖੇ ਸਪਾ ਸੈਂਟਰ 'ਚ ਹੋਏ ਗੈਂਗਰੇਪ ਮਾਮਲੇ ’ਚ ਆਇਆ ਨਵਾਂ ਮੋੜ, ਜਾਂਚ ਕਰ ਰਹੀ SIT 'ਚ ਬਦਲਾਅ
ਬੀਮਾਰੀ ਵੱਧਣ ਦੇ ਬਾਅਦ ਕੀ ਹੁੰਦਾ ਹੈ
ਅੱਖਾਂ ਦਾ ਘੁੰਮਣਾ ਘੱਟ ਹੋਣਾ। 
ਦਿੱਸਣ ’ਚ ਧੁੰਦਲਾ ਵਿਖਾਈ ਦੇਣਾ। 
ਚੀਜ਼ਾਂ ਦੋ-ਦੋ ਵਿਖਾਈ ਦੇਣੀਆਂ। 
ਅੱਖਾਂ ਦਾ ਬਾਹਰ ਨਿਕਲਣਾ। 
ਇਹ ਵੀ ਪੜ੍ਹੋ: ਸ਼ਨੀ ਨੇ ਬਦਲੀ ਚਾਲ, ਅਕਤੂਬਰ 2021 ’ਚ ਕੋਰੋਨਾ ਦੀ ਤੀਜੀ ਲਹਿਰ ਤੋਂ ਸਾਵਧਾਨ ਰਹਿਣ ਦੀ ਲੋੜ
ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਕੋਰੋਨਾ ਦੇ ਮਰੀਜ਼ ਨੱਕ ਬੰਦ ਹੋਣ ’ਤੇ ਇਸ ਨੂੰ ਬੈਕਟੀਰੀਅਲ ਇਨਫੈਕਸ਼ਨ ਨਾ ਸਮਝਣ। ਇਸ ਦੀ ਜਾਂਚ ਜ਼ਰੂਰ ਕਰਵਾਉਣ। 
ਇਲਾਜ ਸ਼ੁਰੂ ਕਰਨ ’ਚ ਦੇਰੀ ਨਾ ਕਰੋ। 
ਆਕਸੀਜਨ ਥੈਰੇਪੀ ਦੌਰਾਨ ਉਬਲਿਆ ਹੋਇਆ ਸਾਫ਼ ਪਾਣੀ ਦੀ ਵਰਤੋਂ ਕਰੋ। 
ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਂਟੀਬਾਓਟਿਕ ਅਤੇ ਐਂਟੀਫੰਗਲ ਦਵਾਈਆਂ ਦੀ ਵਰਤੋਂ ਕਰੋ। 
ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਮਰੀਜ਼ ਰੋਜ਼ਾਨਾ ਬਲੱਡ ਸ਼ਗੂਰ ਨੂੰ ਚੈੱਕ ਕਰਦੇ ਰਹਿਣ। 
ਮਿੱਟੀ-ਘੱਟੇ ਵਾਲੀ ਜਗ੍ਹਾ ’ਤੇ ਜਾਉਣ ਵੇਲੇ ਮੂੰਹ ’ਤੇ ਮਾਸਕ ਜ਼ਰੂਰ ਲਗਾ ਕੇ ਜਾਓ। 
ਇਹ ਵੀ ਪੜ੍ਹੋ: ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪਾਤੜਾਂ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਪਿਓ ਨੇ ਕੁਹਾੜੀ ਨਾਲ ਵੱਢਿਆ ਨੌਜਵਾਨ ਪੁੱਤ
NEXT STORY