ਜਲੰਧਰ- ਜਲੰਧਰ ਸ਼ਹਿਰ ਦੇ ਨਾਲ-ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਰਾਤ 8 ਵਜੇ ਤੋਂ ਹੀ ਬਲੈਕਆਊਟ ਹੋ ਗਿਆ ਹੈ। ਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੌਜੂਦਾ ਸਥਿਤੀ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪਿਛਲੇ ਤਿੰਨ ਦਿਨਾਂ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਹੁਣ ਸਹੀ ਸਮੇਂ 'ਤੇ ਵਰਤੀਆਂ ਜਾ ਰਹੀਆਂ ਹਨ। ਸਾਡੀਆਂ ਹਥਿਆਰਬੰਦ ਫੌਜਾਂ ਪੂਰੀ ਤਰ੍ਹਾਂ ਚੌਕਸ ਹਨ ਅਤੇ ਉਨ੍ਹਾਂ ਨੇ ਜ਼ਿਆਦਾਤਰ ਡਰੋਨਾਂ ਨੂੰ ਬੇਅਸਰ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ, ਖਾਸ ਕਰਕੇ ਬਲੈਕਆਊਟ ਨਿਯਮ ਦੀ ਅਤੇ ਕਿਸੇ ਵੀ ਤਰ੍ਹਾਂ ਦੀਆਂ ਜਾਅਲੀ ਖ਼ਬਰਾਂ, ਵੀਡੀਓ ਜਾਂ ਸੰਦੇਸ਼ ਫੈਲਾਉਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਵਿੱਚ ਘਬਰਾਹਟ ਨਾ ਫੈਲੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਧਿਕਾਰਤ ਜਾਣਕਾਰੀ ਅਨੁਸਾਰ, ਨਾਗਰਿਕ ਆਬਾਦੀ ਨੂੰ ਨਿਸ਼ਾਨਾ ਨਹੀਂ ਬਣਾਇਆ ਜਾ ਰਿਹਾ ਹੈ, ਇਸ ਲਈ ਲੋਕਾਂ ਨੂੰ ਸ਼ਾਂਤ ਰਹਿਣਾ ਚਾਹੀਦਾ ਹੈ ਅਤੇ ਅਫਵਾਹਾਂ 'ਤੇ ਧਿਆਨ ਨਹੀਂ ਦੇਣਾ ਚਾਹੀਦਾ।
ਪੰਜਾਬ ਸਰਕਾਰ ਨੇ ਜਾਰੀ ਕੀਤੇ Emergency ਨੰਬਰ, ਲੋੜ ਪੈਣ 'ਤੇ ਤੁਰੰਤ ਕਰੋ ਕਾਲ
NEXT STORY