ਜਲੰਧਰ (ਮਹੇਸ਼)- ਰੇਲਵੇ ਪੁਲਸ ਨੇ ਸੋਮਵਾਰ ਨੂੰ ਕੈਂਟ ਰੇਲਵੇ ਸਟੇਸ਼ਨ ’ਤੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ। ਨੇੜਲੇ ਨਿਵਾਸੀਆਂ ਤੋਂ ਪੁੱਛਗਿੱਛ ਕੀਤੀ ਗਈ ਪਰ ਉਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨੌਜਵਾਨ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸ ਦੀ ਮੌਤ ਗਰਮੀ ਕਾਰਨ ਹੋਈ ਜਾਪਦੀ ਹੈ, ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ।
ਜੀ. ਆਰ. ਪੀ. ਚੌਕੀ ਜਲੰਧਰ ਕੈਂਟ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਢੁੱਕਵੀਂ ਕਾਰਵਾਈ ਕੀਤੀ ਹੈ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ। ਫ਼ਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। 72 ਘੰਟਿਆਂ ਦੇ ਅੰਦਰ ਪੋਸਟਮਾਰਟਮ ਕਰਵਾਇਆ ਜਾਵੇਗਾ।
ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
NEXT STORY