ਜਲੰਧਰ (ਸ਼ੋਰੀ)— ਕਾਲਾ ਸੰਘਿਆਂ ਰੋਡ ’ਤੇ ਪੈਂਦੀ ਗੀਤਾ ਕਾਲੋਨੀ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਇਕ ਨੌਜਵਾਨ ਦੇ ਕੁੜੀ ਦੇ ਘਰ ਦੇ ਬਾਹਰ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਗੰਭੀਰ ਹਾਲਤ ’ਚ ਨੌਜਵਾਨ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਇਥੇ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਨੌਜਵਾਨ ਦੀ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਦੀਪਕ ਕੁਮਾਰ ਵਾਸੀ ਕਾਸ਼ੀ ਨਗਰ ਦੇ ਰੂਪ ’ਚ ਹੋਈ ਹੈ।
ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼
ਇਕ ਮਹੀਨਾ ਪਹਿਲਾਂ ਹੀ ਕਰਵਾਇਆ ਸੀ ਵਿਆਹ
ਜਾਣਕਾਰੀ ਮੁਤਾਬਕ ਦੀਪਕ ਕੁਮਾਰ ਦੀ ਇਕ ਲੜਕੀ ਨਾਲ ਦੋਸਤੀ ਸੀ, ਜਿਸ ਨਾਲ ਉਸ ਨੇ ਇਕ ਮਹੀਨਾ ਪਹਿਲਾਂ ਵੀ ਵਿਆਹ ਕਰਵਾਇਆ ਸੀ। ਇਸ ਨੂੰ ਵਿਆਹ ਨੂੰ ਲੈ ਕੇ ਕੁੜੀ ਦੇ ਪਰਿਵਾਰਕ ਮੈਂਬਰ ਖ਼ੁਸ਼ ਨਹੀਂ ਸਨ ਅਤੇ ਉਸ ਦੇ ਪਿਤਾ ਦੀਪਕ ਨੂੰ ਪਸੰਦ ਨਹੀਂ ਕਰਦੇ ਸਨ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਰੀਬ ਇਕ ਮਹੀਨਾ ਪਹਿਲਾਂ ਦੀਪਕ ਦੀ ਕੋਰਟ ਮੈਰਿਜ ਹੋਈ ਸੀ, ਜਿਸ ਤੋਂ ਬਾਅਦ ਉਸ ਦੀ ਪਤਨੀ ਕੁਝ ਦਿਨ ਤਾਂ ਉਨ੍ਹਾਂ ਦੇ ਘਰ ਰਹੀ ਪਰ ਉਸ ਦੇ ਬਾਅਦ ਪੇਕੇ ਚਲੀ ਗਈ। ਦੀਪਕ ਦੀ ਮਾਂ ਕਾਂਤਾ ਦੇਵੀ ਦਾ ਕਹਿਣਾ ਹੈ ਕਿ ਬੁੱਧਵਾਰ ਦੇਰ ਸ਼ਾਮ ਨੂੰ ਦੀਪਕ ਨੂੰ ਕੁੜੀ ਦੇ ਪਿਤਾ ਦਾ ਫੋਨ ਆਇਆ, ਜਿਸ ਤੋਂ ਬਾਅਦ ਉਹ ਇਹ ਕਹਿ ਕੇ ਘਰੋਂ ਚਲਾ ਗਿਆ ਕਿ ਉਹ ਸਹੁਰੇ ਜਾ ਰਿਹਾ ਹੈ। ਦੇਰ ਰਾਤ ਤੱਕ ਜਦੋਂ ਉਹ ਵਾਪਸ ਨਹੀਂ ਆਇਆ ਤਾਂ ਉਹ ਖ਼ੁਦ ਉਸ ਦੀ ਭਾਲ ਲਈ ਨਿਕਲੇ ਤਾਂ ਪਤਾ ਲੱਗਾ ਕਿ ਦੀਪਕ ਨੇ ਕੁੜੀ ਦੇ ਘਰ ਦੇ ਬਾਹਰ ਖ਼ੁਦ ਨੂੰ ਅੱਗ ਲਗਾ ਲਈ। ਜਿਸ ਤੋਂ ਬਾਅਦ ਤੁਰੰਤ ਲੋਕਾਂ ਦੇ ਸਹਿਯੋਗ ਨਾਲ ਐਂਬੂਲੈਂਸ ਬੁਲਾ ਕੇ ਦੀਪਕ ਨੂੰ ਸਿਵਲ ਹਸਪਤਾਲ ’ਚ ਲਿਜਾਇਆ ਗਿਆ, ਜਿੱਥੋਂ ਨਿੱਜੀ ਹਸਪਤਾਲ ’ਚ ਭੇਜ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਕੁੜੀ-ਮੁੰਡਾ ਇਕ-ਦੂਜੇ ਨੂੰ ਪਿਆਰ ਕਰਦੇ ਸਨ, ਜਿਸ ਤੋਂ ਬਾਅਦ ਉਸ ਨੂੰ ਧਮਕਾਇਆ ਜਾਂਦਾ ਸੀ। ਇਸੇ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਇਹ ਕਦਮ ਚੁੱਕਿਆ ਹੈ।
ਥਾਣਾ ਭਾਰਗਵ ਕੈਂਪ ਦੇ ਐੱਸ. ਐੱਚ. ਓ. ਭਗਵੰਤ ਕੁਮਾਰ ਨੇ ਦੱਸਿਆ ਕਿ ਮਰਨ ਤੋਂ ਪਹਿਲਾਂ ਨੌਜਵਾਨ ਨੇ ਵੀਡੀਓ ਵੀ ਬਣਾਈ ਹੈ, ਜਿਸ ’ਚ ਉਹ ਖ਼ੁਦਕੁਸ਼ੀ ਦੀ ਗੱਲ ਕਰ ਰਿਹਾ ਹੈ। ਪੁਲਸ ਨੇ ਦੀਪਕ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਉਸ ਕੇਸ ਦਰਜ ਕਰ ਲਿਆ ਹੈ ਜਦਕਿ ਅਜੇ ਕਿਸੇ ਦੀ ਗਿ੍ਰਫ਼ਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਰੇਲ ਪਟੜੀ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਨੇਪਾਲੀ ਵਿਆਹੁਤਾ ਨਾਲ ਸਨ ਸੰਬੰਧ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਕੁਰਾਲੀ 'ਚ ਭਾਜਪਾ ਆਗੂਆਂ ਨੇ ਲਾਈ 'ਅਸਤੀਫ਼ਿਆਂ' ਦੀ ਝੜੀ, ਜਾਣੋ ਕੀ ਰਿਹਾ ਕਾਰਨ
NEXT STORY