ਜਲੰਧਰ (ਰਾਹੁਲ, ਸੋਨੂੰ, ਪੁਨੀਤ)- ਛੇਵੇਂ ਪੇਅ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਦਾ ਰਹੇ ਹਨ। ਇਸੇ ਤਹਿਤ ਜਲੰਧਰ ਬੱਸ ਅੱਡੇ 'ਤੇ ਦੋ ਘੰਟੇ ਲਈ ਸਰਕਾਰੀ ਮੁਲਾਜ਼ਮਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਮੁਲਾਜ਼ਮਾਂ ਦਾ ਇਲਜ਼ਾਮ ਛੇਵੇਂ ਪੇਅ ਕਮਿਸ਼ਨ ਨੂੰ ਲੰਗੜਾ ਬਣਾਇਆ ਗਿਆ ਹੈ। ਕਮਿਸ਼ਨ ਸਿਰਫ਼ ਨਾਮ ਦਾ ਹੀ ਲਾਗੂ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਕੋਈ ਮੁਨਾਫ਼ਾ ਨਹੀਂ ਹੋਇਆ।
ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ
ਇਸ ਮੌਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅਲਟੀਮੇਟਮ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਹੀਂ ਮੰਨੀਆਂ ਵੱਡਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਸੋਧ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਨਾਮਾਤਰ ਹੋਇਆ ਵਾਧਾ ਹੋਰ ਵਧਾਇਆ ਜਾਵੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਨਸ਼ੇ 'ਚ ਚੂਰ ਕਾਂਗਰਸੀ ਕੌਂਸਲਰ ਦੇ ਪੁੱਤਰ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
ਸਰਕਾਰੀ ਮੁਲਾਜ਼ਮਾਂ ਦੇ ਬੱਸ ਸਟੈਂਡ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਬੱਸਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਨੇ ਮੰਗ ਕੀਤੀ ਕਿ 10 ਹਜ਼ਾਰ ਦੇ ਕਰੀਬ ਨਵੀਆਂ ਸਰਕਾਰੀ ਬੱਸਾਂ ਪਾਈਆਂ ਜਾਣ ਅਤੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ 'ਤੇ ਲਗਾਮ ਲਗਾਈ ਜਾਵੇ।
ਸਰਕਾਰ ਖ਼ਿਲਾਫ਼ ਭੜਾਸ ਕੱਢਦੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਅਜੇ ਤੱਕ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ। ਲਗਾਤਾਰ ਹਰ ਮੁਲਾਜ਼ਮ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੈ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਥਾਣੇਦਾਰ ਨੇ ਨਾਕੇ ’ਤੇ ਡਿਊਟੀ ਕਰ ਰਹੇ ਆਪਣੇ ਹੀ ਥਾਣੇਦਾਰ ਕੋਲੋਂ ਪੱਤਰਕਾਰਾਂ ਦੇ ਨਾਂ ’ਤੇ ਠੱਗੇ ਪੈਸੇ
NEXT STORY