ਜਲੰਧਰ (ਪੁਨੀਤ)-ਪੰਜਾਬ ਸਰਕਾਰ ਵੱਲੋਂ ਠੇਕਾ ਕਰਮਚਾਰੀਆਂ ਨੂੰ ਪੱਕੇ ਨਾ ਕੀਤੇ ਜਾਣ ਖ਼ਿਲਾਫ਼ ਪਨਬੱਸ ਕਰਮਚਾਰੀ ਯੂਨੀਅਨ ਵੱਲੋਂ ਫਿਰ ਤੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ, ਜਿਸ ਦੀ ਸ਼ੁਰੂਆਤ ਸੋਮਵਾਰ ਸਵੇਰੇ ਬੱਸ ਅੱਡਾ ਬੰਦ ਕਰਕੇ ਕੀਤੀ ਜਾ ਰਹੀ ਹੈ। ਸੰਘਰਸ਼ ਦੀ ਰੂਪਰੇਖਾ ਸ਼ਨੀਵਾਰ ਹੋਈ ਮੀਟਿੰਗ ਵਿਚ ਤੈਅ ਕਰ ਲਈ ਗਈ ਹੈ ਪਰ ਐਤਵਾਰ ਇਕ ਵਿਸ਼ੇਸ਼ ਮੀਟਿੰਗ ਬੱਸ ਅੱਡੇ ਵਿੱਚ ਬੁਲਾਈ ਗਈ, ਜਿਸ ਵਿਚ ਪਨਬੱਸ ਠੇਕਾ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਸਰਪ੍ਰਸਤ ਕਮਲ ਕੁਮਾਰ, ਜਲੰਧਰ ਡਿਪੂ-1 ਦੇ ਚੇਅਰਮੈਨ ਜਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਨੂਰਮਹਿਲ 'ਚ ਵੱਡੀ ਵਾਰਦਾਤ, ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਖ਼ੂਹ 'ਚੋਂ ਮਿਲੀਆਂ ਸੜੀਆਂ ਲਾਸ਼ਾਂ
ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਨ ਲਈ ਕਰਮਚਾਰੀਆਂ ਵੱਲੋਂ ਅੱਜ 11 ਵਜੇ ਤੱਕ ਬੱਸ ਅੱਡੇ ਬੰਦ ਰੱਖੇ ਜਾਣਗੇ ਅਤੇ ਇਸ ਦੌਰਾਨ ਕਿਸੇ ਵੀ ਬੱਸ ਨੂੰ ਦਾਖ਼ਲ ਹੋਣ ਨਹੀਂ ਦਿੱਤਾ ਜਾਵੇਗਾ। ਪ੍ਰਦਰਸ਼ਨ ਤੋਂ ਪਹਿਲਾਂ ਜੋ ਬੱਸਾਂ ਬਾਹਰ ਨਿਕਲ ਜਾਣਗੀਆਂ ਉਹ ਤਾਂ ਆਪਣੇ ਰੂਟ ’ਤੇ ਚੱਲਣਗੀਆਂ ਪਰ ਜੋ ਬੱਸਾਂ ਅੰਦਰ ਹੋਣਗੀਆਂ ਉਹ ਬਾਹਰ ਵੀ ਨਹੀਂ ਜਾ ਸਕਣਗੀਆਂ। ਚੇਅਰਮੈਨ ਜਸਬੀਰ ਸਿੰਘ ਨੇ ਕਿਹਾ ਕਿ ਬੱਸ ਅੱਡਿਆਂ ਵਿਚ ਦਾਖ਼ਲੇ ਸਮੇਤ ਨਿਕਲਣ ਵਾਲੇ ਰਸਤੇ ਵੀ ਬੰਦ ਕੀਤੇ ਜਾਣਗੇ ਅਤੇ ਇਸ ਦੌਰਾਨ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਟੋਕੀਓ 'ਚ ਸਿਲਵਰ ਮੈਡਲ ਜਿੱਤਣ ਵਾਲੀ ਚਾਨੂ ਸਦਕਾ ਚਮਕਿਆ ਗੋਰਾਇਆ ਦਾ ਨਾਂ, ਕੋਚ ਸੰਦੀਪ ਦੇ ਘਰ ਵਿਆਹ ਵਰਗਾ ਮਾਹੌਲ
ਚੇਅਰਮੈਨ ਨੇ ਕਿਹਾ ਕਿ ਸ਼ੁਰੂ ਕੀਤੇ ਗਏ ਇਸ ਸੰਘਰਸ਼ ਦੇ ਅਗਲੇ ਪੜਾਅ ਵਿਚ 3 ਅਤੇ 4 ਅਗਸਤ ਨੂੰ ਵੀ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਰੱਖੇ ਜਾਣਗੇ ਪਰ ਇਸ ਦੀ ਸਮਾਂ ਸੀਮਾ ਜ਼ਿਆਦਾ ਹੋਵੇਗੀ। ਫਿਲਹਾਲ ਜੋ ਚਰਚਾ ਹੋਈ ਹੈ ਉਸ ਮੁਤਾਬਕ ਦੁਪਹਿਰ 2 ਵਜੇ ਤੱਕ ਬੱਸ ਅੱਡੇ ਬੰਦ ਰੱਖੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਫਿਰ ਵੀ ਨਾ ਮੰਨੀ ਤਾਂ 9 ਅਤੇ 11 ਅਗਸਤ ਤੱਕ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ।
ਇਹ ਵੀ ਪੜ੍ਹੋ: ਸਰਹੱਦੋਂ ਪਾਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਤ, ਵਿਆਹ ਦੇ 6 ਦਿਨਾਂ ਬਾਅਦ ਹੀ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅਹਿਮ ਖ਼ਬਰ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਕੈਪਟਨ ਤੇ ਸਿੱਧੂ ਵਿਚਾਲੇ ਵਧੇਗੀ ਤਲਖ਼ੀ!
NEXT STORY