ਜਲੰਧਰ (ਪੁਨੀਤ)–ਤਨਖ਼ਾਹ ਨਾ ਮਿਲਣ ਕਾਰਨ ਪਰੇਸ਼ਾਨ ਚੱਲ ਰਹੇ ਰੋਡਵੇਜ਼-ਪਨਬੱਸ ਅਤੇ ਪੀ. ਆਰ. ਟੀ. ਸੀ. ਕਰਮਚਾਰੀਆਂ ਵੱਲੋਂ ਮੰਗਲਵਾਰ ਸ਼ਾਮੀਂ ਬੱਸ ਅੱਡੇ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰਦੇ ਹੋਏ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ, ਜਿਸ ਨਾਲ ਸਰਕਾਰੀ ਬੱਸਾਂ ਦੇ 500 ਤੋਂ ਵੱਧ ਕਾਊਂਟਰ ਟਾਈਮ ਮਿਸ ਹੋਏ ਅਤੇ ਮਹਿਕਮੇ ਨੂੰ ਲੱਖਾਂ ਰੁਪਏ ਦਾ ਟਰਾਂਜੈਕਸ਼ਨ ਲਾਸ ਝੱਲਣਾ ਪਿਆ। ਇਥੇ ਦੱਸਣਯੋਗ ਹੈ ਕਿ ਭਲਕੇ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਬੱਸਾਂ ਦਾ ਚੱਕਾ ਜਾਮ ਰਹੇਗਾ।
ਯੂਨੀਅਨ ਵੱਲੋਂ ਸਵੇਰੇ ਪ੍ਰਦਰਸ਼ਨ ਸ਼ੁਰੂ ਕਰਕੇ ਬੱਸ ਅੱਡੇ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਗੇਟ ਬੰਦ ਕਰ ਦਿੱਤੇ ਗਏ, ਜਿਸ ਨਾਲ ਬੱਸਾਂ ਨੂੰ ਅੰਦਰ ਦਾਖ਼ਲਾ ਨਹੀਂ ਮਿਲ ਸਕਿਆ ਅਤੇ ਪਾਰਕਿੰਗ ਵਿਚ ਖੜ੍ਹੀਆਂ ਬੱਸਾਂ ਪ੍ਰਦਰਸ਼ਨ ਤੱਕ ਅੰਦਰ ਹੀ ਰਹੀਆਂ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਉਠਾਉਣੀ ਪਈ। ਇਸ ਪ੍ਰਦਰਸ਼ਨ ਵਿਚ ਯੂਨੀਅਨ ਨਾਲ ਸਬੰਧਤ 6600 ਦੇ ਲਗਭਗ ਕੱਚੇ ਕਰਮਚਾਰੀਆਂ ਨੇ ਹਿੱਸਾ ਲੈ ਕੇ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਹਰ ਵਾਰ ਤਨਖ਼ਾਹ ਜਾਰੀ ਕਰਨ ਵਿਚ ਦੇਰੀ ਕੀਤੀ ਜਾਂਦੀ ਹੈ, ਜਿਸ ਕਾਰਨ ਉਹ ਆਪਣੇ ਬੱਚਿਆਂ ਦੀਆਂ ਫ਼ੀਸਾਂ ਅਤੇ ਘਰਾਂ ਨਾਲ ਸਬੰਧਤ ਬਿੱਲ ਆਦਿ ਸਮੇਂ ’ਤੇ ਅਦਾ ਨਹੀਂ ਕਰ ਪਾਉਂਦੇ।
ਇਹ ਵੀ ਪੜ੍ਹੋ: ਕੈਬਨਿਟ ਵੱਲੋਂ ਪਾਸ ਪੰਜਾਬ ਲੋਕ ਆਯੁਕਤ ਬਿੱਲ ਦੇ ਇਸ ਵਾਰ ਵੀ ਵਿਧਾਨ ਸਭਾ ’ਚ ਆਉਣ ਦੀ ਸੰਭਾਵਨਾ ਘੱਟ
ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ, ਬਲਵਿੰਦਰ ਸਿੰਘ ਰਾਠ, ਗੁਰਪ੍ਰੀਤ ਸਿੰਘ ਭੁੱਲਰ ਅਤੇ ਸਤਪਾਲ ਸਿੰਘ ਨੇ ਕਿਹਾ ਕਿ 23 ਜੂਨ ਨੂੰ ਦੁਪਹਿਰ 12 ਵਜੇ ਤੱਕ ਉਨ੍ਹਾਂ ਦੇ ਖ਼ਾਤਿਆਂ ਵਿਚ ਤਨਖ਼ਾਹ ਨਾ ਆਈ ਤਾਂ ਉਹ ਪੰਜਾਬ ਵਿਚ ਚੱਲ ਰਹੀਆਂ 3200 ਦੇ ਲਗਭਗ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦੇਣਗੇ ਅਤੇ ਇਸ ਦੌਰਾਨ ਯਾਤਰੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਬੁਲਾਰਿਆਂ ਨੇ ਕਿਹਾ ਕਿ 12 ਵਜੇ ਤੋਂ ਸ਼ੁਰੂ ਹੋਣ ਵਾਲੀ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਟਰਾਂਸਪੋਰਟ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬੀਤੇ ਦਿਨ ਪ੍ਰਦਰਸ਼ਨ ਦੌਰਾਨ ਡਿਪੂ-1 ਅਤੇ 2 ਦੇ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਸਾਰੀਆਂ ਪੈਂਡਿੰਗ ਮੰਗਾਂ ਨੂੰ ਪੂਰਾ ਕਰੇ।
ਇਹ ਵੀ ਪੜ੍ਹੋ: ਜਲੰਧਰ: ਹੋਟਲ ’ਚ ਔਰਤ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਮੌਕੇ ’ਤੇ ਪੁੱਜੀ ਪਤਨੀ ਨੇ ਰੰਗੇ ਹੱਥੀਂ ਕੀਤਾ ਕਾਬੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ
NEXT STORY