ਮੋਗਾ (ਕਸ਼ਿਸ਼ ਸਿੰਗਲਾ) : ਮੋਗਾ-ਕੋਟਕਪੂਰਾ ਰੋਡ ’ਤੇ ਬਾਘਾਪੁਰਾਣਾ ਮੰਡੀ ਦੇ ਬਾਹਰ ਵੀਰਵਾਰ ਤੜਕੇ ਜਲੰਧਰ ਦੇ ਵਪਾਰੀ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਵਪਾਰੀ ਦੀ ਦੀ ਪਤਨੀ ਦੀ ਮੌਤ ਹੋ ਗਈ ਜਦਕਿ ਵਪਾਰੀ ਸਣੇ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਹ ਹਾਦਸਾ ਸਵੇਰੇ ਕਰੀਬ 4:30 ਵਜੇ ਉਸ ਸਮੇਂ ਵਾਪਰਿਆ ਜਦੋਂ ਜਲੰਧਰ ਤੋਂ ਰਾਜਸਥਾਨ ਜਾ ਰਹੀ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਤਿੰਨਾਂ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ : ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵਾ ਸੁਸਾਇਟੀ (ਰਜਿ.) ਮੋਗਾ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਜ਼ਖਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਜਾਂਚ ਕਰਨ ਉਪਰੰਤ ਇਕ ਮਹਿਲਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਦੇਵੀਆ ਦੇਵੀ ਪਤਨੀ ਨਾਰਾਇਣ, ਉਮਰ ਕਰੀਬ 30 ਸਾਲ ਵਾਸੀ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਹਦਾਇਤ
ਹਾਦਸੇ ਵਿਚ ਦੇਵੀਆ ਦੇਵੀ ਦੇ ਪਤੀ ਨਾਰਾਇਣ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਹਸਪਤਾਲ ਵਿਚ ਜਾਰੀ ਹੈ। ਡਾਕਟਰਾਂ ਮੁਤਾਬਕ ਦੋਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਤਿੰਨ ਛੋਟੇ ਬੱਚੇ ਹਨ, ਜਿਨ੍ਹਾਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ ਰੋਕਣ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ ਆਏ ਮਾਪੇ, ਪੂਰੇ ਸ਼ਹਿਰ 'ਚ ਮਚਿਆ ਹੜਕੰਪ
NEXT STORY