ਜਲੰਧਰ (ਵੈੱਬ ਡੈੱਸਕ) : ਵਿਰੋਧੀਆਂ ਵਲੋਂ ਕੀਤੇ ਪ੍ਰਚਾਰ ਦੇ ਬਾਵਜੂਦ ਵੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਲੰਧਰ ਵਿਚ ਜ਼ਮੀਨੀ ਪੱਧਰ ’ਤੇ ਕੀਤੇ ਪ੍ਰਚਾਰ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਫੈਕਟਰ ਫੇਲ੍ਹ ਕਰਕੇ ਰੱਖ ਦਿੱਤੇ ਹਨ। ਭਾਵੇਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਦੀ ਗੱਲ ਹੋਵੇ, ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਵਲੋਂ ਕੀਤੇ ਸਰਕਾਰ ਵਿਰੋਧੀ ਪ੍ਰਚਾਰ ਦੀ ਗੱਲ ਹੋਵੇ ਜਾਂ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਕੀਤੇ ਗਏ ਪ੍ਰਚਾਰ ਦੀ ਗੱਲ ਹੋਵੇ, ਇਹ ਸਾਰੇ ਮੁੱਖ ਫੈਕਟਰ ਜਲੰਧਰ ਜ਼ਿਮਨੀ ਚੋਣ ਵਿਚ ਵੋਟਰਾਂ ਨੇ ਦਰਕਿਨਾਰ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਲੀਮੈਂਟ ਦੀ ਪੌੜੀਆਂ ਚੜ੍ਹਾ ਦਿੱਤੀਆਂ ਹਨ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ’ਤੇ ਭਾਜਪਾ ਦਾ ਪਹਿਲਾ ਬਿਆਨ ਆਇਆ ਸਾਹਮਣੇ
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਖ਼ਿਲਾਫ ਵਿਰੋਧੀਆਂ ਨੇ ਬਿਜਲੀਵਾਲਾ ਮੁੱਦਾ, ਜੇਲ੍ਹਾਂ ਦੀ ਲੜਾਈ, ਇਕ ਸਾਲ ਪੂਰਾ ਹੋਣ ਦੇ ਬਾਵਜੂਦ ਔਰਤਾਂ ਨੂੰ ਇਕ ਹਜ਼ਾਰ ਰੁਪਏ ਨਾ ਦੇਣ ਦਾ ਮੁੱਦਾ ਅਤੇ ਮੰਤਰੀ ਕਟਾਰੂਚੈੱਕ ਦੀ ਕਥਿਤ ਵਿਵਾਦਤ ਵੀਡੀਓ ਨੂੰ ਵੀ ਜਲੰਧਰ ਜ਼ਿਮਨੀ ਚੋਣ ਵਿਚ ਕੈਸ਼ ਕਰਨ ਦੀ ਕੋਸ਼ਿਸ਼ ਕੀਤੀ ਪਰ ਮੁੱਖ ਮੰਤਰੀ ਵਲੋਂ ਕੀਤੇ ਗਏ ਤਾਬੜਤੋੜ ਪ੍ਰਚਾਰ ਨੇ ਇਨ੍ਹਾਂ ਸਾਰੇ ਮੁੱਦਿਆਂ ਨੂੰ ਫੇਲ੍ਹ ਕਰਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਨੀਟੂ ਸ਼ਟਰਾਂਵਾਲੇ ਨੇ ਤੋੜੇ ਰਿਕਾਰਡ, ਪਈਆਂ ਰਿਕਾਰਡ ਵੋਟਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲੀ ਸੀ ਕਮਾਨ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੀ ਕਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸੰਭਾਲੀ ਹੋਈ ਸੀ। ਜਿਸ ਦੇ ਚੱਲਦੇ ਮੁੱਖ ਮੰਤਰੀ ਵਲੋਂ ਜਲੰਧਰ ਵਿਚ ਲਗਾਤਾਰ ਤਾਬੜ ਤੋੜ ਚੋਣ ਰੈਲੀਆਂ ਕੀਤੀਆਂ ਗਈਆਂ। ਮੁੱਖ ਮੰਤਰੀ ਖੁਦ ਜਲੰਧਰ ਵਿਚ ਰਹੇ ਅਤੇ ਆਪ ਮੀਟਿੰਗਾਂ ਕਰਦੇ ਰਹੇ। ਇਕ ਮੁੱਖ ਮੰਤਰੀ ਵਲੋਂ ਇਸ ਤਰ੍ਹਾਂ ਜ਼ਮੀਨੀਂ ਪੱਧਰ ’ਤੇ ਉੱਤਰ ਕੇ ਲੋਕਾਂ ਵਿਚ ਵਿਚਰਨਾ ਅਤੇ ਚੋਣ ਪ੍ਰਚਾਰ ਕਰਨਾ ਵੀ ਲੋਕਾਂ ਨੂੰ ਗਵਾਰਾ ਆਇਆ ਅਤੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਖੁੱਲ੍ਹ ਕੇ ਵੋਟ ਪਾਈ। ਦੂਜੇ ਪਾਸੇ ਹੁਣ ਇਹ ਵੀ ਸਾਬਤ ਹੋ ਗਿਆ ਹੈ ਕਿ ਸੂਬੇ ਦੇ ਲੋਕ ਹੁਣ ਇਲਜ਼ਾਮ ਬਾਜ਼ੀ ਵਾਲੀ ਸਿਆਸਤ ਵਿਚ ਨਹੀਂ ਸਗੋਂ ਤਰੱਕੀ ਅਤੇ ਕੰਮ ਕਰਨ ਵਾਲੀ ਸਿਆਸਤ ਵਿਚ ਵਿਸ਼ਵਾਸ ਰੱਖਣ ਲੱਗੇ ਹਨ।
ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ
ਉਮੀਦਵਾਰ ਦੀ ਚੋਣ ਨੂੰ ਸਵਿਕਾਰਿਆ
ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਜਿਸ ਸਮੇਂ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਤਾਂ ਅੰਦਰਖਾਤੇ ਸਥਾਕ ਵਿਧਾਇਕ ਨੇ ਇਹ ਆਖ ਕੇ ਉਨ੍ਹਾਂ ਦਾ ਵਿਰੋਧ ਕੀਤਾ ਕਿ ਰਿੰਕੂ ਨੇ ਕਾਂਗਰਸ ਦੇ ਟਿਕਟ ’ਤੇ ਉਨ੍ਹਾਂ ਦੇ ਖ਼ਿਲਾਫ ਹੀ ਚੋਣ ਲੜੀ ਸੀ, ਲਿਹਾਜ਼ਾ ਉਨ੍ਹਾਂ ਨੂੰ ਪਾਰਟੀ ਵਿਚ ਨਹੀਂ ਲਿਆ ਜਾਣਾ ਚਾਹੀਦਾ। ਇਸ ਤੋਂ ਇਲਾਵਾ ਪਾਰਟੀ ਦੇ ਵਰਕਰਾਂ ਨੇ ਵੀ ਕਾਂਗਰਸ ’ਚੋਂ ਆਏ ਰਿੰਕੂ ਨੂੰ ਟਿਕਟ ਦਿੱਤੇ ਜਾਣ ਦਾ ਵਿਰੋਧ ਕੀਤਾ। ਇਸ ਦੇ ਬਾਵਜੂਦ ਪਾਰਟੀ ਹਾਈਕਮਾਨ ਨੇ ਰਿੰਕੂ ਨੂੰ ਟਿਕਟ ਦਿੱਤੀ। ਅਖੀਰ ਪਾਰਟੀ ਦਾ ਫੈਸਲਾ ਸਹੀ ਸਾਬਤ ਹੋਇਆ ਅਤੇ ਰਿੰਕੂ ਨੂੰ ਵੱਡੀ ਜਾਤ ਹਾਸਲ ਹੋਈ। ਇਸ ਜਿੱਤ ਨਾਲ ਨਾ ਸਿਰਫ ਸੁਸ਼ੀਲ ਰਿੰਕੂ ਦਾ ਕੱਦ ਪੰਜਾਬ ਦੀ ਸਿਆਸਤ ਵਿਚ ਹੋਰ ਵੀ ਵੱਧ ਗਿਆ ਹੈ ਸਗੋਂ ਭਗਵੰਤ ਮਾਨ ਤੋਂ ਬਾਅਦ ਰਿੰਕੂ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਹੋਣਗੇ ਜਿਹੜੇ ਪਾਰਲੀਮੈਂਟ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਨੁਮਾਇੰਦਗੀ ਕਰਨਗੇ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ‘ਆਪ’ ਤੇ ਕਾਂਗਰਸ ’ਵਿਚਾਲੇ ਸਖ਼ਤ ਟੱਕਰ, ਅਕਾਲੀ ਦਲ ਨੇ ਭਾਜਪਾ ਨੂੰ ਪਛਾੜਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਲੰਧਰ ਜ਼ਿਮਨੀ ਚੋਣ 'ਚ ਭਾਜਪਾ ਦੀ ਕਰਾਰੀ ਹਾਰ, ਜ਼ਮਾਨਤ ਵੀ ਹੋਈ ਜ਼ਬਤ
NEXT STORY