ਜਲੰਧਰ : ਜਲੰਧਰ ਦੇ ਵੈਸਟ ਵਿਧਾਨ ਸਭਾ ਹਲਕੇ 'ਤੇ ਜ਼ਿਮਨੀ ਚੋਣ ਦਾ ਕੰਮ ਸਵੇਰੇ 7 ਵਜੇ ਤੋਂ ਅਮਨ ਅਮਾਨ ਨਾਲ ਚੱਲ ਰਿਹਾ ਹੈ। ਇਸ ਦੌਰਾਨ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਵੀ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਬਦਲਾਅ ਲਿਆਉਣ ਲਈ ਤਿਆਰ ਹਨ। ਉਨ੍ਹਾਂ ਨੇ ਜਨਤਾ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਅਮਰੀਕਾ 'ਚ ਨੌਜਵਾਨ ਪੁੱਤ ਦੀ ਮੌਤ ਨੇ ਤੋੜ ਕੇ ਰੱਖ 'ਤਾ ਪਰਿਵਾਰ, ਪਿਤਾ ਬੋਲਿਆ ਅਜੇ ਪਰਸੋਂ ਹੀ ਹੋਈ ਸੀ ਗੱਲ
ਦੱਸਣਯੋਗ ਹੈ ਕਿ ਜਲੰਧਰ ਪੱਛਮੀ ਸੀਟ 'ਤੇ ਵਿਧਾਨ ਸਭਾ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਸੀਟ 'ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੀ ਸੁਰਜੀਤ ਕੌਰ ਮੈਦਾਨ ਵਿਚ ਹਨ। ਇਸ ਸੀਟ 'ਤੇ 1,71,963 ਵੋਟਰ ਹਨ।
ਇਹ ਵੀ ਪੜ੍ਹੋ : CM ਮਾਨ ਨੇ ਸ਼ੁੱਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਮਿਲੀ ਸਰਕਾਰੀ ਨੌਕਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਸਰਕਾਰੀ ਸਕੂਲਾਂ 'ਚ 2 ਘੰਟੇ ਖੇਡ ਸਕਣਗੇ ਬੱਚੇ, ਪ੍ਰਿੰਸੀਪਲਾਂ ਨੂੰ ਜਾਰੀ ਹੋਏ ਹੁਕਮ
NEXT STORY