ਜਲੰਧਰ : ਆਪਣੇ ਕਾਰਨਾਮਿਆਂ ਕਾਰਣ ਅਕਸਰ ਚਰਚਾ ਵਿਚ ਰਹਿਣ ਵਾਲਾ ਨੀਟੂ ਸ਼ਟਰਾਂ ਵਾਲਾ ਜਲੰਧਰ ਜ਼ਿਮਨੀ ਚੋਣ ਹਾਰਣ ਤੋਂ ਬਾਅਦ ਚਿੱਕੜ ਵਿਚ ਲੰਮੇ ਪੈ ਗਿਆ। ਆਜ਼ਾਦ ਉਮੀਦਵਾਰ ਦੇ ਤੌਰ 'ਤੇ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਵਿਚ ਖੜ੍ਹੇ ਨੀਟੂ ਨੂੰ ਮਹਿਜ਼ 236 ਵੋਟਾਂ ਹੀ ਹਾਸਲ ਹੋਈਆਂ। ਇਸ ਦੌਰਾਨ ਵੋਟਿੰਗ ਕੇਂਦਰ ਦੇ ਬਾਹਰ ਪੈਸਿਆਂ ਵਾਲਾ ਹਾਰ ਅਤੇ ਲਾੜੇ ਵਾਲੀ ਟੋਪੀ ਪਾ ਕੇ ਪਹੁੰਚਿਆ ਨੀਟੂ ਇਕ ਵਾਰ ਫਿਰ ਰੋ ਪਿਆ ਅਤੇ ਉਥੇ ਚਿੱਕੜ ਵਿਚ ਲੰਮਾ ਪੈ ਗਿਆ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਦੌਰਾਨ ਨੀਟੂ ਵਲੋਂ ਇਹ ਵੀ ਆਖਿਆ ਗਿਆ ਕਿ ਉਹ ਹਾਰ ਕਾਰਨਾਂ ਦੀ ਘੋਖ ਕਰਨਗੇ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਸੁਣੋ ਕੀ ਬੋਲੇ ਮਲਵਿੰਦਰ ਕੰਗ (ਵੀਡੀਓ)
ਕੀ ਰਿਹਾ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ
ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। 'ਆਪ' ਮੋਹਿੰਦਰ ਭਗਤ ਨੂੰ 55246 ਵੋਟਾਂ ਪਈਆਂ। ਦੱਸ ਦਈਏ ਕਿ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ਉਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਰਹੇ ਹਨ, ਉਨ੍ਹਾਂ 17921 ਵੋਟਾਂ ਪਈਆਂ ਹਨ ਅਤੇ ਤੀਜੇ ਨੰਬਰ ਉਤੇ ਕਾਂਗਰਸ ਉਮੀਦਵਾਰ ਸਰਿੰਦਰ ਕੌਰ ਹੈ, ਜਿਨ੍ਹਾਂ ਨੂੰ 16757 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਤਹਿਤ ਮਾਮਲਾ ਦਰਜ
NEXT STORY