ਜਲੰਧਰ : ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਸੀਟ 'ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਭਲਕੇ 14 ਜੁਲਾਈ ਤੋਂ ਸ਼ੁਰੂ ਹੋ ਜਾਣ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਅਜੇ ਤਕ ਕਿਸੇ ਪਾਰਟੀ ਵਲੋਂ ਇਥੋਂ ਆਪਣਾ ਉਮੀਦਵਾਰ ਨਹੀਂ ਐਲਾਨਿਆ ਗਿਆ ਹੈ। ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਉਪ-ਚੋਣ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਦੂਜੇ ਪਾਸੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੀ ਅਗਲੇ ਕੁਝ ਦਿਨਾਂ ’ਚ ਇਸ ਚੋਣ ਲਈ ਡਟਦੀਆਂ ਵਿਖਾਈ ਦੇਣਗੀਆਂ। ਇਸ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਦੀ ਸਾਖ ਦਾਅ 'ਤੇ ਲੱਗੀ ਹੋਈ ਹੈ, ਉਥੇ ਹੀ ਜਲੰਧਰ ਲੋਕ ਸਭਾ ਸੀਟ ਜਿੱਤਣ ਵਾਲੇ ਚਰਨਜੀਤ ਚੰਨੀ ਲਈ ਵੀ ਇਸ ਨੂੰ ਅਗਨੀ ਪ੍ਰੀਖਿਆ ਵਜੋਂ ਦੇਖਿਆ ਜਾ ਰਿਹਾ ਹੈ। ਉਂਝ ਸੂਤਰਾਂ ਮੁਤਾਬਕ ਇਕ ਦੋ ਦਿਨਾਂ ਵਿਚ ਸਮੁੱਚੀ ਪਾਰਟੀਆਂ ਇਥੋਂ ਉਮੀਦਵਾਰਾਂ ਦਾ ਐਲਾਨ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਦੌਰਾਨ ਪੰਜਾਬ ਪਾਵਰਕਾਮ ਦੀ ਵੱਡੀ ਉਪਲਬਧੀ, ਤੋੜੇ ਪਿਛਲੇ ਰਿਕਾਰਡ
ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਕਾਂਗਰਸੀਆਂ ਵਲੋਂ ਅੱਜ ਜਲੰਧਰ ਵਿਚ ਮੀਟਿੰਗ ਕਰਕੇ ਚਰਚਾ ਕੀਤੀ ਗਈ। ਦਰਅਸਲ ਕਾਂਗਰਸ ਹਲਕੇ ਦੇ ਸਥਾਨਕ ਉਮੀਦਵਾਰ 'ਤੇ ਦਾਅ ਖੇਡਣਾ ਚਾਹੁੰਦੀ ਹੈ, ਜਿਸ ਲਈ ਲਗਾਤਾਰ ਚਰਚਾ ਹੋ ਰਹੀ ਹੈ। ਜਦਕਿ ਆਮ ਆਦਮੀ ਪਾਰਟੀ ਵੀ ਜ਼ਮੀਨ ਨਾਲ ਜੁੜੇ ਉਮੀਦਵਾਰ ਦੀ ਭਾਲ ਵਿਚ ਹੈ, ਆਮ ਆਦਮੀ ਪਾਰਟੀ ਵਲੋਂ ਮਹਿੰਦਰ ਭਗਤ ਨੂੰ ਮੈਦਾਨ ਵਿਚ ਉਤਾਰੇ ਜਾਣ ਦੀ ਚਰਚਾ ਸਭ ਤੋਂ ਵੱਧ ਚੱਲ ਰਹੀ ਹੈ, ਉਂਝ 'ਆਪ' ਵਿਚ ਦੋ ਹਾਰ ਨਾਮ ਚਰਚਾ ਵਿਚ ਹਨ। ਭਾਜਪਾ ਵਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਟਿਕਟ ਦੇ ਮੋਹਰੀ ਦਾਅਵੇਦਾਰਾਂ ਵਿਚੋਂ ਹਨ, ਉਂਝ ਸੁਸ਼ੀਲ ਰਿੰਕੂ ਵੀ ਪਤਨੀ ਲਈ ਟਿਕਟ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਅਕਾਲੀ ਦਲ ਲਈ ਖ਼ਤਰੇ ਦੀ ਘੰਟੀ, ਸੁਖਬੀਰ ਬਾਦਲ ਖ਼ਿਲਾਫ਼ ਉੱਠੀ ਵੱਡੀ ਬਗਾਵਤ
ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੇ ਐਲਾਨ ਮੁਤਾਬਕ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਚੋਣ ਕਮਿਸ਼ਨ ਮੁਤਾਬਕ ਇਸ ਹਲਕੇ ਵਿਚ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਵੱਡੀ ਘਟਨਾ, ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਰਵਿਦਾਸ ਮੰਦਿਰ ’ਚ ਭੰਨਤੋੜ ਕਰ ਕੀਤੀ ਬੇਅਦਬੀ
NEXT STORY