ਜਲੰਧਰ (ਬਿਊਰੋ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਕਾਂਗਰਸ ਦਾ ਗੜ੍ਹ ਤੋੜ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸੀਟ ’ਤੇ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (302279 ਵੋਟਾਂ) ਨੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (243450 ਵੋਟਾਂ) ਨੂੰ ਜ਼ਬਰਦਸਤ ਮੁਕਾਬਲੇ ’ਚ 58691 ਵੋਟਾਂ ਨਾਲ ਹਰਾਇਆ। ਇਸ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ (158445 ਵੋਟਾਂ) ਹਾਸਲ ਕਰਕੇ ਤੀਜੇ ਨੰਬਰ ’ਤੇ ਰਹੇ, ਜਦਕਿ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ 134800 ਵੋਟਾਂ ਪ੍ਰਾਪਤ ਕੀਤੀਆਂ ਤੇ ਚੌਥੇ ਨੰਬਰ ’ਤੇ ਰਹੇ।
ਭਾਜਪਾ ਉਮੀਦਵਾਰ ਅਟਵਾਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਸੁਸ਼ੀਲ ਕੁਮਾਰ ਰਿੰਕੂ ਦੇ ਜਿੱਤਦਿਆਂ ਹੀ ‘ਆਪ’ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਦਰਮਿਆਨ ਆਓ ਨਜ਼ਰ ਮਾਰਦੇ ਹਾਂ ਕਿ ਵਿਧਾਨ ਸਭਾ ਹਲਕਾ ਮੁਤਾਬਕ ਕਿਸ ਪਾਰਟੀ ਨੂੰ ਕਿੰਨੀਆਂ ਵੋਟਾਂ ਪਈਆਂ :
ਪੰਜਾਬ ਦੀਆਂ ਧੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ
NEXT STORY