ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰਨ ਵਾਲੇ ਟਰਾਲਾ ਚਾਲਕ ਦੇ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਰਜਿੰਦਰ ਕੁਮਾਰ ਨੇ ਪੁਲਸ ਨੂੰ ਸ਼ਿਕਾਇਤਕਰਤਾ ਰਣਦੀਪ ਸਿੰਘ ਨੇ ਦੱਸਿਆ ਕਿ 16 ਫ਼ਰਵਰੀ ਨੂੰ ਉਹ ਆਪਣੇ ਤਾਏ ਦੇ ਮੁੰਡੇ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਤੇ ਉਸ ਦੇ ਅੱਗੇ ਉਸ ਦੇ ਪਿਤਾ ਦਲਬੀਰ ਸਿੰਘ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਇਸੇ ਦੌਰਾਨ ਜਲੰਧਰ ਬਾਈਪਾਸ ਚੌਕ ਨੇੜੇ ਇਕ ਟਰਾਲਾ ਚਾਲਕ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਤੇਜ਼ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੇ ਪਿਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਪੰਜਾਬ ਵਿਜੀਲੈਂਸ ਨੂੰ ਮਿਲਿਆ ਨਵਾਂ ਚੀਫ਼, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
NEXT STORY