ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਜਲੰਧਰ ਬਾਈਪਾਸ ਚੌਕ ਵਿਚ ਇਕ ਵਾਰ ਫ਼ਿਰ ਡਾ. ਬੀ. ਆਰ. ਅੰਬੇਡਕਰ ਸਾਹਿਬ ਦੀ ਮੂਰਤੀ ਨਾਲ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਨਰਿੰਦਰ ਆਦੀਆ ਨੇ ਦੱਸਿਆ ਕਿ ਅੱਜ ਸਵੇਰੇ ਮੁੜ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੀ ਪ੍ਰਤੀਮਾ ਦੀ ਬੇਅਦਬੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਦੋ ਵਾਰ ਇਸ ਚੌਕ ਵਿਚ ਬਾਬਾ ਸਾਹਿਬ ਦੀ ਪ੍ਰਤੀਮਾ ਦੇ ਨਾਲ ਛੇੜਖਾਨੀ ਕੀਤੀ ਜਾ ਚੁੱਕੀ ਹੈ, ਪਰ ਅੱਜ ਤਕ ਉਕਤ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਤੇ ਅੱਜ ਮੁੜ ਤੋਂ ਤੀਜੀ ਵਾਰ ਬਾਬਾ ਸਾਹਿਬ ਦੀ ਪ੍ਰਤੀਮਾ ਦੀ ਬੇਅਦਬੀ ਕੀਤੀ ਗਈ ਹੈ। ਇਸ ਮੌਕੇ ਦਲਿਤ ਸਮਾਜ ਦੇ ਲੋਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਇਕ ਮਹਿਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਬਾਰੇ ਜਾਂਚ ਜਾਰੀ ਹੈ।
ਪੰਜਾਬ ਪੁਲਸ ਦੇ ਥਾਣੇਦਾਰ ਨੂੰ ਭੀੜ ਨੇ ਦਬੋਚਿਆ, ਚਿੱਟਾ ਪੀਣ ਦਾ ਦੋਸ਼, ਮੌਕੇ 'ਤੇ ਭਖਿਆ ਮਾਹੌਲ
NEXT STORY