ਜਲੰਧਰ (ਦੁੱਗਲ) : ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪਾਕਿਸਤਾਨ ਨਾਲ ਤਣਾਅ ਦੀ ਸਥਿਤੀ ਦੇ ਚੱਲਦਿਆਂ ਜਲੰਧਰ ਕੈਂਟ ਬੋਰਡ ਪ੍ਰਧਾਨ ਬ੍ਰਗੇਡੀਅਰ ਸੁਨੀਲ ਸੋਲ ਅਤੇ ਸੀਈਓ ਓਮਪਲ ਸਿੰਘ ਨੇ ਆਪਣੀ ਟੀਮ ਨਾਲ ਜਲੰਧਰ ਕੈਂਟ 'ਚ ਫਲੈਗ ਮਾਰਚ ਕੱਢਿਆ। ਇਸ ਮੌਕੇ ਬ੍ਰਿਗੇਡੀਅਰ ਸੁਨੀਲ ਸੋਲ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਟ ਇਲਾਕੇ 'ਚ ਕੋਈ ਵੀ ਵਿਅਕਤੀ ਸ਼ੱਕੀ ਹਾਲਾਤ ਵਿਚ ਘੁੰਮਦਾ ਦਿਖਾਈ ਦੇਵੇ ਤਾਂ ਇਸ ਦੀ ਸੂਚਨਾ ਕੈਂਟਬੋਡ ਜਾਂ ਪੁਲਸ ਪ੍ਰਸ਼ਾਸਨ ਨੂੰ ਤੁਰੰਤ ਦਿੱਤੀ ਜਾਵੇ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਹੋਇਆ ਵੱਡਾ ਐਲਾਨ, ਲੱਗਣਗੀਆਂ ਮੌਜਾਂ
ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੇ ਜੇਕਰ ਬਿਨਾਂ ਪੁਲਸ ਵੈਰੀਫਿਕੇਸ਼ਨ ਤੋਂ ਆਪਣੇ ਘਰਾਂ ਅਤੇ ਦੁਕਾਨਾਂ 'ਤੇ ਕਿਰਾਏਦਾਰ ਜਾਂ ਨੌਕਰ ਰੱਖੇ ਹੋਏ ਹਨ ਇਸ ਦੀ ਸੂਚਨਾ ਕੈਂਟਬੋਰਡ ਅਤੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਅਜਿਹਾ ਨਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਦੀ ਜ਼ਿੰਮੇਵਾਰੀ ਸੂਚਨਾ ਨਾ ਦੇਣ ਵਾਲੇ ਕਮਿਊਨਿਟੀ ਦੀ ਹੀ ਹੋਵੇਗੀ। ਸੀ. ਈ.ਓ. ਓਮਪਲ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਪਾਕਿਸਤਾਨ ਨਾਲ ਤਣਾਅ ਦੀ ਸਥਿਤੀ ਬਣੀ ਹੋਈ ਹੈ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ। ਹਰ ਵਿਅਕਤੀ ਸੁਚੇਤ ਰਹੇ ਅਤੇ ਕੈਂਟ ਬੋਰਡ ਦਾ ਸਹਿਯੋਗ ਕਰੇ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਤੋਂ ਲੈ ਕੇ ਰਾਤ ਤੱਕ ਕੁਝ ਘੰਟਿਆਂ ਲਈ ਬਲੈਕ ਆਊਟ ਵੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ ਵਿਚ ਮੁੜ ਵਾਇਰਲ ਹੋਈ ਗੰਦੀ ਵੀਡੀਓ ਨੇ ਮਚਾਇਆ ਤਹਿਲਕਾ, ਤਿੰਨ ਬੰਦੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ, ਕੈਸ਼ ਵੈਨ ਵਾਲੇ ਦੇ ਬੈਂਕ ਦੇ ਬਾਹਰ ਵੱਜੀ ਗੋਲੀ !
NEXT STORY