ਜਲੰਧਰ (ਸੁਮਿਤ)-ਜਲੰਧਰ ਵਿਚ ਐਤਵਾਰ ਦਾ ਦਿਨ ਧਰਨਿਆਂ-ਪ੍ਰਦਰਸ਼ਨਾਂ ਦੇ ਨਾਂ ਰਿਹਾ। ਧਰਨੇ-ਪ੍ਰਦਰਸ਼ਨ ਕਰਨ ਵਾਲਿਆਂ ਵਿਚ ਵੱਖ-ਵੱਖ ਅਧਿਆਪਕ ਸੰਗਠਨ ਸ਼ਾਮਲ ਹੋਏ, ਜੋ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆਏ। ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਲੰਧਰ ਫੇਰੀ ਨੂੰ ਵੇਖਦੇ ਹੋਏ ਅਧਿਆਪਕ ਉਨ੍ਹਾਂ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਦੇ ਵਿਖਾਈ ਦਿੱਤੇ, ਜਿਸ ਨੂੰ ਲੈ ਕੇ ਪੁਲਸ ਵੀ ਸਾਰਾ ਦਿਨ ਹਾਈ ਅਲਰਟ ’ਤੇ ਰਹੀ, ਹਾਲਾਂਕਿ ਅਧਿਆਪਕ ਇਸ ਵਿਚ ਸਫ਼ਲ ਨਹੀਂ ਹੋ ਸਕੇ ਪਰ ਸ਼ਾਮ ਨੂੰ ਵਾਪਸ ਜਾਣ ਤੋਂ ਪਹਿਲਾਂ ਹੈਲੀਪੇਡ ’ਤੇ ਮੁੱਖ ਮੰਤਰੀ ਨੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਇਨ੍ਹਾਂ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: ਕੌਂਸਲਰਾਂ ਨੇ CM ਚੰਨੀ ਕੋਲੋਂ ਮੰਗੀ 50 ਹਜ਼ਾਰ ਰੁਪਏ ਮਹੀਨਾ ਤਨਖ਼ਾਹ, ਨਾਲ ਰੱਖੀ ਇਕ ਇਹ ਮੰਗ
ਜ਼ਿਕਰਯੋਗ ਹੈ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪਿਛਲੇ ਚਾਰ ਦਿਨਾਂ ਤੋਂ ਜਲੰਧਰ ਦੇ ਬੱਸ ਅੱਡੇ ’ਤੇ ਮੋਰਚਾ ਲਾ ਕੇ ਬੈਠੇ ਹਨ ਅਤੇ ਉਨ੍ਹਾਂ ਦੇ ਦੋ ਸਾਥੀ ਪਾਣੀ ਦੀ ਟੈਂਕੀ ’ਤੇ ਚੜ੍ਹੇ ਹੋਏ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਬੱਸ ਸਟੈਂਡ ਤੋਂ ਰਮਾਡਾ ਹੋਟਲ ਵੱਲ ਕੂਚ ਕੀਤਾ ਗਿਆ।
ਪੁਲਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਚਕਮਾ ਦੇ ਕੇ ਹੋਟਲ ਤੱਕ ਪਹੁੰਚ ਗਏ। ਇਥੇ ਮੁੱਖ ਮੰਤਰੀ ਨੇ ਆਉਣਾ ਸੀ ਪਰ ਉਹ ਆਏ ਹੀ ਨਹੀਂ, ਜਿਸ ਤੋਂ ਬਾਅਦ ਅਧਿਆਪਕ ਕੰਪਨੀ ਬਾਗ ਚੌਂਕ ਵਿਚ ਜਾਮ ਲਾ ਕੇ ਬੈਠ ਗਏ। ਫਿਰ ਮੁੱਖ ਮੰਤਰੀ ਨਾਲ ਮੀਟਿੰਗ ਦੇ ਫ਼ੈਸਲੇ ਤੋਂ ਬਾਅਦ ਉਥੋਂ ਉੱਠ ਗਏ। ਯੂਨੀਅਨ ਦੇ ਇਕ ਵਫਦ ਦੀ ਮੁੱਖ ਮੰਤਰੀ ਨਾਲ ਗੱਲਬਾਤ ਕਰਵਾਈ ਗਈ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਗੱਲ ਮੁੱਖ ਮੰਤਰੀ ਸਾਹਮਣੇ ਰੱਖੀ ਗਈ ਅਤੇ ਉਨ੍ਹਾਂ ਇਸ ਦੇ ਹੱਲ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਨੇ ਸ਼੍ਰੀ ਵਿਜੇ ਚੋਪੜਾ ਜੀ ਤੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਸ਼ਿਸ਼ਟਾਚਾਰਕ ਮੁਲਾਕਾਤ
ਦੂਜੇ ਪਾਸੇ ਕੱਚੇ ਅਧਿਆਪਕਾਂ ਦੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਦੇ ਘਿਰਾਓ ਦੀ ਕੋਸ਼ਿਸ਼ ਕੀਤੀ ਗਈ ਪਰ ਅਜਿਹਾ ਕਰਨ ਵਿਚ ਉਹ ਸਫ਼ਲ ਨਹੀਂ ਹੋ ਸਕੇ। ਇਸ ਤੋਂ ਬਾਅਦ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਈ ਗਈ। ਇਨ੍ਹਾਂ ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ, ਪੈਨਲ ਮੀਟਿੰਗ ਲਈ ਸਮੇਂ ਦੀ ਮੰਗ ਅਤੇ 8393 ਪੋਸਟਾਂ ਵਿਚ 3 ਹਜ਼ਾਰ ਦਾ ਵਾਧਾ ਕਰਨ ਦੀ ਮੰਗ ਨੂੰ ਰੱਖਿਆ ਗਿਆ। ਮੁੱਖ ਮੰਤਰੀ ਨੇ ਇਸ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਪ੍ਰੀਤ ਕੌਰ, ਸੁਮਿਤ ਕੌਸ਼ਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ: ਸੁਰਜੀਤ ਹਾਕੀ ਸਟੇਡੀਅਮ ਪੁੱਜੇ CM ਚੰਨੀ, ਬੱਚਿਆਂ ਨਾਲ ਖਿੱਚਵਾਈਆਂ ਤਸਵੀਰਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬੀ ਭਾਸ਼ਾ ਦਾ ਨਾਇਕ ਸਿਆਸੀ ਧੂੜ 'ਚ ਗੁਆਚਾ, ਕਿਸੇ ਸਰਕਾਰ ਨੇ ਨਹੀਂ ਪਾਇਆ ਮੁੱਲ
NEXT STORY